
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਡਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਡਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੌਰੇ ‘ਤੇ ਹਨ।ਜਿਸ ਦੌਰਾਨ ਅੱਜ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਹਨਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਹਨ।
ਹੋਰ ਪੜ੍ਹੋ:ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਜਾਂ ਸੇਵਾਦਾਰ ਜ਼ਰੂਰ ਹਾਜਰ ਰਹਿਣ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਤੁਹਾਨੂੰ ਦੱਸ ਦਈਏ ਕਿ ਜੇ.ਪੀ ਨੱਡਾ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਭਰ ਤੋਂ ਵਰਕਰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ।
-PTC News