ਸੜਕ ਹਾਦਸੇ 'ਚ ਵਾਲ-ਵਾਲ ਬਚੀ ਭਾਜਪਾ ਆਗੂ
ਹਾਲ ਹੀ 'ਚ ਕਾਂਗਰਸ ਪਾਰਟੀ ਨੂੰ ਅਸਤੀਫਾ ਦੇਣ ਤੋਂ ਬਾਅਦ ਭਾਜਪਾ 'ਚ ਸ਼ਮੂਲੀਅਤ ਕਰਨ ਵਾਲੀ ਤਾਮਿਲਨਾਡੂ ਦੀ ਨੇਤਾ khushbu sundar ਮੱਲਾਮੁਵਾਥੂਰ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਹਨਾਂ ਦੀ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ । ਹਾਲਾਂਕਿ, ਹਾਦਸੇ 'ਚ ਕਿਸੇ ਨੂੰ ਠੇਸ ਨਹੀਂ ਪਹੁੰਚੀ। ਇਸ ਦੀ ਜਾਣਕਾਰੀ ਖੁਸ਼ਬੂ ਸੁੰਦਰ ਨੇ ਖ਼ੁਦ ਟਵਿੱਟਰ 'ਤੇ ਦਿੱਤੀ। ਹਾਦਸੇ 'ਚ ਖੁਸ਼ਬੂ ਅਤੇ ਨਾਲ ਹੀ ਹੋਰ ਮੈਂਬਰ ਵੀ ਵਾਲ-ਵਾਲ ਬਚ ਗਏ । ਮਿਲੀ ਜਾਣਕਾਰੀ ਦੇ ਮੁਤਾਬਿਕ ਮੱਲਮਾਰੂਵਥੂਰ ਨੇੜੇ ਕਾਰ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਖਤਰਨਾਕ ਸੀ ਕਿ ਕਾਰ ਦੀ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ, ਉਨ੍ਹਾਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਇਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ। https://twitter.com/ANI/status/1328920129598484483