Mon, Sep 21, 2026
Whatsapp

ਦਿੱਲੀ 'ਚ ਭਾਜਪਾ ਆਗੂ ਨੂੰ ਗੋਲੀ ਮਾਰ ਕੇ ਕੀਤਾ ਕਤਲ

Reported by:  PTC News Desk  Edited by:  Pardeep Singh -- April 21st 2022 10:43 AM
ਦਿੱਲੀ 'ਚ ਭਾਜਪਾ ਆਗੂ ਨੂੰ ਗੋਲੀ ਮਾਰ ਕੇ ਕੀਤਾ ਕਤਲ

ਦਿੱਲੀ 'ਚ ਭਾਜਪਾ ਆਗੂ ਨੂੰ ਗੋਲੀ ਮਾਰ ਕੇ ਕੀਤਾ ਕਤਲ

ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਥਾਨਕ ਭਾਜਪਾ ਨੇਤਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਲੀਡਰ ਦੀ ਪਛਾਣ ਮਯੂਰ ਵਿਹਾਰ ਦੇ ਫੇਜ਼ 3 ਦੇ ਰਹਿਣ ਵਾਲੇ ਜੀਤੂ ਚੌਧਰੀ ਵਜੋਂ ਹੋਈ ਹੈ। ਉਹ 42 ਸਾਲ ਦਾ ਸੀ। ਇਸ ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਚੌਧਰੀ ਬੁੱਧਵਾਰ ਨੂੰ ਆਪਣੀ ਰਿਹਾਇਸ਼ ਦੇ ਬਾਹਰ ਕੁਝ ਲੋਕਾਂ ਨਾਲ ਗੱਲ ਕਰ ਰਿਹਾ ਸੀ ਜਦੋਂ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਉਨ੍ਹਾਂ 'ਤੇ 4 ਗੋਲੀਆਂ ਨਾਲ ਹਮਲਾ ਕਰ ਦਿੱਤਾ। ਸਥਾਨਕ ਲੋਕਾਂ ਮੁਤਾਬਕ ਚੌਧਰੀ ਨੂੰ ਤੁਰੰਤ ਨੋਇਡਾ ਦੇ ਮੈਟਰੋ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੀੜਤ ਨੂੰ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ ਹਨ। ਇਹ ਵੀ ਪੜ੍ਹੋ:ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਨੇ ਆਪਣੀ ਬੇਟੀ ਦਾ ਨਾਂ ਰੱਖਿਆ ਹੈ ਮਾਲਤੀ ਮੈਰੀ ਚੋਪੜਾ ਜੋਨਸ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK