
ਜਲੰਧਰ : ਸ਼ਹਿਰ 'ਚ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ , ਜਲੰਧਰ ਦੇ ਸਰਕਟ ਹਾਊਸ ਪ੍ਰੈਸ ਕਾਨਫਰੰਸ ਕਰਨ ਆਏ ਸਨ ਵਿਜੇ ਸਾਂਪਲਾ ਜਲੰਧਰ ਵਿਖੇ ਐੱਸ.ਸੀ.ਸਕਾਲਰਸ਼ਿਪ ਮਾਮਲੇ 'ਚ ਮੰਗਲਵਾਰ ਨੂੰ ਸਰਕਟ ਹਾਊਸ 'ਚ 3 ਵਜੇ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ ਸੀ, ਪਰ ਕਿਸਾਨ ਯੂਨੀਅਨ ਵਲੋਂ ਸਰਕਟ ਹਾਊਸ ਦਾ ਘਿਰਾਓ ਕੀਤਾ ਗਿਆ ਹੈ ਅਤੇ ਵਿਜੇ ਸਾਂਪਲਾ ਅਤੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।
Vijay samplaਖੇਤੀ ਕਾਨੂੰਨ ਖਿਲਾਫ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅਜਿਹੇ 'ਚ ਨਿਤ ਦਿਨ ਕਿਸਾਨਾਂ ਵੱਲੋਂ ਮੰਤਰੀਆਂ ਦਾ ਰਾਹ ਵੀ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਲਾਏ ਗਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਮੰਗ ਵੱਜੋਂ ਇਹ ਸਭ ਧਰਨੇ ਲਾਏ ਜਾ ਰਹੇ ਹਨ । ਫ਼ਿਲਹਾਰ ਮੌਕੇ 'ਤੇ ਡੀ.ਐੱਸ.ਪੀ.ਗੁਰਮੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਕਿਸਾਨਾਂ ਨੂੰ ਸ਼ਾਂਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਭਾਜਪਾ ਆਗੂ ਵਿਜੈ ਸਾਪਲਾਂ ਨੂੰ ਕੁਝ ਦਿਨ ਪਹਿਲਾਂ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ , ਜਦੋਂ ਉਹ ਤਰਨ ਤਾਰਨ ਦੇ ਪਿੰਡ ਨਾਗੋਕੇ ਵਿਖੇ ਇੱਕ ਸਾਬਕਾ ਫੋਜੀ ਦੇ ਘਰ ਮਿਲਣ ਲਈ ਪਹੁੰਚੇ ਸਨ ਪਰ ਕਿਸਾਨਾ ਨੇ ਉਹਨਾਂ ਨੂੰ ਨਾਗੋਕੇ ਪਿੰਡ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਅਤੇ ਉਹਨਾਂ ਨੂੰ ਧੱਕੇ ਮਾਰਦੇ ਹੋਏ ਸਾਬਕਾ ਫੋਜੀ ਦੇ ਘਰ ਨਹੀਂ ਪਹੁੰਚਣ ਦਿੱਤਾ ਜਿਸ ਕਾਰਣ ਉਹਨਾਂ ਨੂੰ ਪਿੰਡ ਨਾਗੋਕੇ ਤੋਂ ਬੇਰੰਗ ਵਾਪਸ ਮੁੜਨਾ ਪਿਆ ਸੀProtes Against BJP Leader