ਮੁੱਖ ਖਬਰਾਂ

ਰਾਜਾਸਾਂਸੀ ਨੇੜੇ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾ

By Shanker Badra -- October 02, 2020 3:10 pm -- Updated:Feb 15, 2021

ਰਾਜਾਸਾਂਸੀ ਨੇੜੇ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾ:ਰਾਜਾਸਾਂਸੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ-ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਰੋਹ ਵਧਦਾ ਹੀ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।ਇਸ ਦੌਰਾਨ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਦੇ ਗ਼ੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਭਾਜਪਾ ਨੇਤਾ ਤਰੁਣ ਚੁੱਘ ਅੱਜ ਜਦੋਂ ਅਜਨਾਲਾ ਪਹੁੰਚੇ ਤਾਂ ਉਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

ਰਾਜਾਸਾਂਸੀ ਨੇੜੇ ਸੀਨੀਅਰ ਭਾਜਪਾਆਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾ

ਇਸ ਦੇ ਨਾਲ ਹੀ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਦਿੱਤੇ ਘਿਰਾਓ ਦੀ ਚਿਤਾਵਨੀ ਤੋਂ ਬਾਅਦ ਪਿੰਡ ਲਦੇਹ ਨੇੜੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਛੀਨਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਘੇਰ ਲਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਵਿਰੋਧ ਕਰ ਰਹੇ ਕਿਸਾਨ ਤਰੁਣ ਚੁੱਘ ਦੀ ਗੱਡੀ ਅੱਗੇ ਲੇਟ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਵੀ ਪਹੁੰਚ ਗਈ ਹੈ।

ਰਾਜਾਸਾਂਸੀ ਨੇੜੇ ਸੀਨੀਅਰ ਭਾਜਪਾਆਰਾਜਾਸਾਂਸੀ ਨੇੜੇ ਸੀਨੀਅਰ ਭਾਜਪਾਆਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾ

ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਤਰੁਣ ਚੁੱਘ ਵੱਲੋਂ ਰਾਜਾਸਾਂਸੀ ਨੇੜੇ ਰਜਿੰਦਰ ਮੋਹਨ ਸਿੰਘ ਛੀਨਾ ਦੇ ਫਾਰਮ 'ਤੇ ਮੀਟਿੰਗ ਰੱਖੀ ਗਈ ਸੀ। ਜਦੋਂ ਤਰੁਣ ਚੁੱਘ ਅਤੇਛੀਨਾ ਆਪਣੇ ਫਾਰਮ ਹਾਊਸ 'ਤੇ ਕਿਸੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਏ ਸਨ ਕਿ ਕਿਸਾਨਾਂ ਨੂੰ ਇਸ ਗੱਲ ਦੀ ਭਿਣਕ ਪੈ ਗਈ ਤੇ ਉਨ੍ਹਾਂ ਨੇ ਜਾ ਕੇ ਉਕਤ ਭਾਜਪਾ ਆਗੂ ਤਰੁਣ ਚੁੱਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਘੇਰ ਕੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਰਾਜਾਸਾਂਸੀ ਨੇੜੇ ਸੀਨੀਅਰ ਭਾਜਪਾਆਗੂ ਤਰੁਣ ਚੁੱਘ ਤੇ ਰਾਜਿੰਦਰ ਮੋਹਨ ਛੀਨਾ ਨੂੰ ਕਿਸਾਨਾਂ ਨੇ ਪਾਇਆ ਘੇਰਾ

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ ਧਰਨੇ ਲਗਾਏ ਜਾ ਰਹੇ ਹਨ।
-PTCNews

  • Share