ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ ਮੁਹਾਲੀ: ਪਿਛਲੇ ਕੁੱਝ ਸਮੇਂ ਤੋਂ ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧ ਰਹੀਆਂ ਕੀਮਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਮੁਹਾਲੀ 'ਚ ਭਾਜਪਾ ਆਗੂਆਂ ਵਲੋਂ ਕੈਪਟਨ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਇਸ ਪ੍ਰਦਰਸ਼ਨ 'ਚ ਸਾਰੇ ਹੀ ਭਾਜਪਾ ਆਗੂ ਸ਼ਾਮਿਲ ਸਨ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਦਿਨੋ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀ ਹੈ। ਭਾਜਪਾ ਆਗੂਆਂ ਦਾ ਰੋਸ ਇੱਥੇ ਹੀ ਖ਼ਤਮ ਨਹੀਂ ਹੋਇਆ, ਹੋਰ ਪੜ੍ਹੋ:ਜਾਣੋਂ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਿੰਨਾ ਹੋਇਆ ਵਾਧਾ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਦੇ ਹੋਏ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਇੱਕ ਭਾਜਪਾ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਬਹੁਤ ਸਾਰੇ ਸੂਬਿਆਂ 'ਚ ਟੈਕਸਾਂ 'ਚ ਕਟੌਤੀ ਕਰ ਦਿੱਤੀ ਗਈ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਇਸ ਸਬੰਧੀ ਕਦਮ ਚੁੱਕ ਕੇ ਲੋਕਾਂ ਨੂੰ ਰਾਹਤ ਦੇਵੇ। ਜਿਸ ਕਾਰਨ ਲੋਕਾਂ ਨੂੰ ਹੋ ਰਹੀਆਂ ਦਿੱਕਤਾਂ ਤੋਂ ਨਜਾਤ ਮਿਲ ਸਕੇ। -PTCNEWS