
ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !!!,ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਅਤੇ ਦਿੱਲੀ ‘ਚ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਗੌਤਮ ਗੰਭੀਰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਸੂਚਨਾ ਮਿਲੀ ਹੈ। ਗੌਤਮ ਗੰਭੀਰ ਨੇ ਸ਼ਾਹਦਰਾ ਜ਼ਿਲ੍ਹੇ ਦੇ ਡੀ. ਐੱਸ. ਪੀ. ਨੂੰ ਚਿੱਠੀ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਚਿੱਠੀ ਵਿਚ ਕਿਹਾ, ”ਇਕ ਇੰਟਰਨੈਸ਼ਨਲ ਨੰਬਰ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਮਾਮਲੇ ਦੀ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਮੇਰੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਾਈ ਜਾਵੇ।”
BJP MP Gautam Gambhir in a letter to DCP Shahdara District: I have been receiving death threats for me & my family from an international number. I request you to file an FIR for the same & ensure safety and security to my family. pic.twitter.com/DSaj9HN3R3
— ANI (@ANI) December 21, 2019
-PTC News