ਮੁੱਖ ਖਬਰਾਂ

ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਮੋਬਾਇਲ ਹੋਇਆ ਚੋਰੀ

By Jashan A -- July 10, 2019 10:07 am -- Updated:Feb 15, 2021

ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਮੋਬਾਇਲ ਹੋਇਆ ਚੋਰੀ,ਨਵੀਂ ਦਿੱਲੀ: ਦਿੱਲੀ ਦੇ ਹੌਜ ਕਾਜੀ ਦੇ ਲਾਲ ਕੂਆਂ ਇਲਾਕੇ 'ਚ ਦੁਰਗਾ ਮੰਦਰ ਵਿਚ ਮੂਰਤੀਆਂ ਦੀ ਸਥਾਪਨਾ ਲਈ ਮੰਗਲਵਾਰ ਨੂੰ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਸੂਫੀ ਗਾਇਕ ਅਤੇ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਦਾ ਮੋਬਾਇਲ ਚੋਰੀ ਹੋ ਗਿਆ।

ਉਨਾਂ ਨੇ ਆਸ-ਪਾਸ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲਿਆ। ਉਹਨਾਂ ਦੇ ਮੋਬਾਈਲ ਫੋਨ ਨੂੰ ਲੱਭਣ ਲਈ ਪੁਲਿਸ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ।

ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਲਏ ਅਹਿਮ ਫੈਸਲੇ

ਜ਼ਿਕਰ ਏ ਖਾਸ ਹੈ ਕਿ ਹੌਜ ਕਾਜੀ ਦੇ ਲਾਲ ਕੂਆਂ ਇਲਾਕੇ ਵਿਚ ਮੰਦਰ ਵਿਚ ਨਵੀਂਆਂ ਮੂਰਤੀਆਂ ਨੂੰ ਸਥਾਪਿਤ ਕਰਨ ਤੋਂ ਬਾਅਦ ਕੱਢੀ ਗਈ ਸ਼ੋਭਾ ਯਾਤਰਾ ਵਿਚ ਭਾਗ ਲੈਣ ਲਈ ਹੰਸ ਰਾਜ ਹੰਸ, ਦਿੱਲੀ ਭਾਜਪਾ ਪ੍ਰਮੁੱਖ ਮਨੋਜ ਤਿਵਾਰੀ ਦੇ ਨਾਲ ਆਏ ਸਨ। ਤੁਹਾਨੂੰ ਦੱਸ ਦੇਈਏ ਮੰਦਰ ਵਿਚ 30 ਜੂਨ ਨੂੰ ਭੰਨਤੋੜ ਕੀਤੀ ਗਈ ਸੀ।

-PTC News

  • Share