ਮੁੱਖ ਖਬਰਾਂ

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਅੱਜ , ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

By Shanker Badra -- November 07, 2021 11:11 am -- Updated:Feb 15, 2021

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਵਿੱਚ ਅੱਜ ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਹੋ ਰਹੀ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਪਿਛਲੇ ਸੱਤ ਸਾਲਾਂ ਵਿੱਚ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਰਚਾ ਹੋਵੇਗੀ। ਜੇਪੀ ਨੱਡਾ ਅਤੇ ਪੀਐਮ ਮੋਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ 'ਚ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਇਹ ਪਹਿਲੀ ਬੈਠਕ ਹੈ। ਇਸ ਮੀਟਿੰਗ ਵਿੱਚ ਮੌਜੂਦਾ ਮੁੱਦਿਆਂ ’ਤੇ ਮਤੇ ਪਾਸ ਕੀਤੇ ਜਾਣਗੇ।

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਅੱਜ , ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੀਟਿੰਗ ਐਨਡੀਐਮਸੀ ਕਨਵੈਨਸ਼ਨ ਸੈਂਟਰ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕਾਰਜਕਾਰਨੀ ਦੇ 124 ਮੈਂਬਰ ਹਾਜ਼ਰ ਹੋਣਗੇ। ਇਨ੍ਹਾਂ 'ਚ ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਪ੍ਰਧਾਨ ਤੋਂ ਇਲਾਵਾ ਸਾਰੇ ਕੇਂਦਰੀ ਮੰਤਰੀ, ਰਾਜ ਸਭਾ 'ਚ ਪਾਰਟੀ ਦੇ ਨੇਤਾ ਪਿਊਸ਼ ਗੋਇਲ ਅਤੇ ਵਰਕਿੰਗ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹਨ।

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਅੱਜ , ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਦੂਜੇ ਪਾਸੇ ਪਾਰਟੀ ਦੇ ਹੋਰ ਅਹੁਦੇਦਾਰ ਇਸ ਮੀਟਿੰਗ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਸਾਲ 2022 ਵਿੱਚ ਹੋਣ ਵਾਲੀਆਂ ਪੰਜ ਰਾਜਾਂ (ਯੂਪੀ., ਉਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ) ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸ਼ੇਸ਼ ਚਰਚਾ ਹੋਵੇਗੀ। ਇਨ੍ਹਾਂ ਰਾਜਾਂ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ।

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਅੱਜ , ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਇਸ ਮੀਟਿੰਗ ਵਿੱਚ ਇੱਕ ਪ੍ਰਦਰਸ਼ਨੀ ਵੀ ਲਾਈ ਗਈ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਵੱਲੋਂ ਆਤਮ ਨਿਰਭਰ ਭਾਰਤ ਬਾਰੇ ਮਤਾ, ਗਰੀਬ ਕਲਿਆਣ ਯੋਜਨਾਵਾਂ ਰਾਹੀਂ ਆਮ ਗਰੀਬਾਂ ਦੀ ਮਦਦ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਸਮੇਤ ਸਮਾਜ ਦੇ ਸਾਰੇ ਵਰਗਾਂ ਲਈ ਕੀਤਾ ਕੰਮ ਦੱਸਿਆ ਗਿਆ ਹੈ। ਦੱਸ ਦਈਏ ਕਿ ਇਹ ਬੈਠਕ ਹਾਲ ਹੀ 'ਚ ਕੁਝ ਰਾਜਾਂ 'ਚ ਹੋਈਆਂ ਉਪ ਚੋਣਾਂ ਦੇ ਨਤੀਜਿਆਂ ਕਾਰਨ ਭਾਜਪਾ ਨੂੰ ਲੱਗੇ ਝਟਕੇ ਦੇ ਵਿਚਕਾਰ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਪਾਰਟੀ ਦੀ ਹਾਰ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
-PTCNews

  • Share