Fri, Apr 26, 2024
Whatsapp

ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ

Written by  Shanker Badra -- January 17th 2019 01:20 PM -- Updated: January 17th 2019 01:23 PM
ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ

ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ

ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ:ਨਵੀਂ ਦਿੱਲੀ : ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਹੁਣ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਹੋ ਗਿਆ ਹੈ।ਜਿਸ ਕਰਕੇ ਬੁੱਧਵਾਰ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਏਮਸ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ।ਏਮਸ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲਾਰੀਆ ਦੀ ਨਿਗਰਾਨੀ ‘ਚ ਅਮਿਤ ਦਾ ਇਲਾਜ਼ ਹੋ ਰਿਹਾ ਹੈ।ਜਿਥੇ ਉਨ੍ਹਾਂ ਨੂੰ ਓਲਡ ਪ੍ਰਾਈਵੇਟ ਵਾਰਡ ‘ਚ ਰੱਖਿਆ ਗਿਆ ਹੈ। [caption id="attachment_241681" align="aligncenter" width="300"]BJP President Amit Shah Swine flu AIIMS hospital Admitted ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ[/caption] ਇਸ ਸਬੰਧੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਸਵਾਈਨ ਫਲੂ ਹੋਣ ਬਾਰੇ ਜਾਣਕਾਰੀ ਦਿੱਤੀ ਹੈ।ਅਮਿਤ ਸ਼ਾਹ ਨੇ ਟਵੀਟ ‘ਚ ਕਿਹਾ ਕਿ-” ਉਹਨਾਂ ਨੂੰ ਸਵਾਈਨ ਫਲੂ ਹੋ ਗਿਆ ਹੈ, ਜਿਸਦਾ ਇਲਾਜ ਚਲ ਰਿਹਾ ਹੈ। ਭਗਵਾਨ ਦੀ ਕ੍ਰਿਪਾ ਤੇ ਤੁਸੀਂ ਸਾਰੀਆਂ ਦੀਆਂ ਸ਼ੁਭਕਾਮਨਾਵਾਂ ਨਾਲ ਜਲਦ ਠੀਕ ਹੋ ਜਾਵਾਂਗਾ।

ਇਸ ਦੌਰਾਨ ਡਾਕਟਰਾਂ ਦਾ ਕਹਿਣਾ ਕਿ ਪਿਛਲੇ ਕੁਝ ਦਿਨਾਂ ਤੋਂ ਅਮਿਤ ਸ਼ਾਹ ਨੂੰ ਛਾਤੀ ‘ਚ ਦਰਦ ਅਤੇ ਸਾਹ ਲੈਣ ‘ਚ ਤਕਲੀਫ ਮਹਿਸੂਸ ਹੋ ਰਹੀ ਸੀ।ਇਸ ਤੋਂ ਬਾਅਦ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਗਈ।ਇਸ ਦੌਰਾਨ ਡਾਕਟਰਾਂ ਨੇ ਰਿਪੋਰਟ ਸਹੀ ਆਉਣ ਤੋਂ ਬਾਅਦ ਐਚ-1-ਐਨ-1 ਟੇਸਟ ਦੀ ਸਲਾਹ ਦਿੱਤੀ ਅਤੇ ਬੁੱਧਵਾਰ ਸ਼ਾਮ ਨੂੰ ਡਾਕਟਰਾਂ ਨੇ ਸ਼ਾਹ ਨੂੰ ਹਸਪਤਾਲ ‘ਚ ਭਰਤੀ ਹੋਣ ਦੀ ਸਲਾਹ ਦੇ ਦਿੱਤੀ।ਇਸ ਤੋਂ ਇਲਾਵਾ ਡਾਕਟਰਾਂ ਦਾ ਕਹਿਣਾ ਹੈ ਕਿ ਅਗਲੇ 48 ਘੰਟੇ ਉਨ੍ਹਾਂ ਨੂੰ ਐਂਟੀਬਾਇਓਟਿਕ ਦਵਾਈਆਂ ਨਾਲ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_241680" align="aligncenter" width="300"]BJP President Amit Shah Swine flu AIIMS hospital Admitted ਸਵਾਈਨ ਫਲੂ ਦਾ ਕਹਿਰ ਜਾਰੀ , ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਈਨ ਫਲੂ[/caption] ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ। ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।ਜਾਣਕਾਰੀ ਮੁਤਾਬਿਕ ਹੁਣ ਤੱਕ ਪੰਜਾਬ ‘ਚ ਸਵਾਈਨ ਫਲੂ ਦੇ 46 ਕੇਸ ਸਾਹਮਣੇ ਆ ਚੁੱਕੇ ਹਨ ,ਜਿਨ੍ਹਾਂ ‘ਚੋਂ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ। -PTCNews

Top News view more...

Latest News view more...