Thu, Apr 25, 2024
Whatsapp

ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

Written by  Shanker Badra -- October 17th 2020 03:46 PM -- Updated: October 17th 2020 04:41 PM
ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ

ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨ ਸੜਕਾਂ ‘ਤੇ ਹਨ ,ਓਥੇ ਹੀ ਸਿਆਸੀ ਨੇਤਾ ਵੀ ਕਿਸਾਨਾਂ ਦੀ ਹਿਮਾਇਤ ਵਿੱਚ ਉਤਰ ਆਏ ਹਨ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਭਾਜਪਾ ਲਈ ਗਲੇ ਦੀ ਹੱਡੀ ਬਣ ਗਏ ਹਨ ਅਤੇ ਭਾਜਪਾ ਲੀਡਰ ਵੀ ਇਨ੍ਹਾਂ ਬਿਲਾਂ ਦਾ ਵਿਰੋਧ ਕਰ ਰਹੇ ਹਨ। [caption id="attachment_440953" align="aligncenter" width="277"]BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ[/caption] ਇਨ੍ਹਾਂ ਖ਼ੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਕਰਕੇ ਪੰਜਾਬ ਅੰਦਰ ਭਾਜਪਾ ਦੇ ਲੀਡਰ ਪਾਰਟੀ ਛੱਡ ਰਹੇ ਹਨ। ਪੰਜਾਬ ਅੰਦਰ ਭਾਜਪਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਅਸਤੀਫਾ ਦੇ ਦਿੱਤਾ ਹੈ। [caption id="attachment_440951" align="aligncenter" width="750"]BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ[/caption] ਉਨ੍ਹਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ ਹੈ। ਇਸ ਦੇ ਨਾਲ ਹੀ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਮਾਲਵਿੰਦਰ ਕੰਗ ਪੰਜਾਪ ਵਿਚ ਭਾਜਪਾ ਦਾ ਵੱਡਾ ਸਿੱਖ ਚਿਹਰਾ ਸੀ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਨੇਤਾ ਪਾਰਟੀ ਛੱਡ ਚੁੱਕੇ ਹਨ। [caption id="attachment_440952" align="aligncenter" width="700"]BJP Punjab General Secretary Malwinder Singh Kang resigns on Farm Bill 2020 ਖੇਤੀ ਕਾਨੂੰਨਾਂ ਦੇ ਖਿਲਾਫ਼ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਦਿੱਤਾ ਅਸਤੀਫ਼ਾ[/caption] ਦੱਸ ਦੇਈਏ ਕਿ ਦੂਜੇ ਪਾਸੇ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ। BJP Punjab General Secretary Malwinder Singh Kang resigns on Farm Bill 2020 -PTCNews


Top News view more...

Latest News view more...