Sat, Apr 20, 2024
Whatsapp

ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Written by  Shanker Badra -- October 31st 2020 05:16 PM
ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਬਠਿੰਡਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਗੁੱਸਾ ਦਿਨੋ -ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਨਿਸ਼ਾਨਾ ਸਿੱਧੇ ਤੌਰ 'ਤੇ ਭਾਰਤੀ ਜਨਤਾ ਪਾਰਟੀ ਬਣ ਰਹੀ ਹੈ। ਕਿਸਾਨਾਂ ਦੇ ਵਿਰੋਧ ਦਾ ਅਤੇ ਖੇਤੀ ਕਾਨੂੰਨਾਂ ਦਾ ਖਮਿਆਜ਼ਾ ਪੰਜਾਬ ਦੇ ਵਿੱਚ ਭਾਜਪਾ ਨੂੰ ਭੁਗਤਣਾ ਪੈ ਰਿਹਾ ਹੈ। [caption id="attachment_445242" align="aligncenter" width="225"]BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਖੇਤੀ ਬਿੱਲ ਪਾਸ ਕਾਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਅੱਜ ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਵੀ ਪੜ੍ਹੋ : ਇਸ ਮਹਿਲਾ ਅਧਿਆਪਕ ਨੇ ਪੂਰੇ ਵਿਭਾਗ ਦੀ ਇੱਜਤ ਕੀਤੀ ਲੀਰੋ -ਲੀਰ ,ਸਕੂਲ 'ਚ ਕਰ ਰਹੀ ਸੀ ਇਹ ਕੰਮ [caption id="attachment_445243" align="aligncenter" width="300"]BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਹੁਣ ਪਾਰਟੀ ਲਈ ਗਲੇ ਦੀ ਹੱਡੀ ਗਏ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਦਿਨੀਂ ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਅਤੇ  ਪੰਜਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। [caption id="attachment_445241" align="aligncenter" width="300"]BJP Punjab Youth General Secretary Brindar Singh Sandhu resigns on party ਭਾਜਪਾ ਪੰਜਾਬ ਦੇ ਯੂਥ ਜਨਰਲ ਸੈਕਟਰੀ ਬਰਿੰਦਰ ਸਿੰਘ ਸੰਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਤੁਹਾਨੂੰ ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਤੋਂ ਬਾਅਦ ਪੰਜਾਬ ਵਿਚ ਬਹੁਤ ਸਾਰੇ ਭਾਜਪਾ ਨੇਤਾ ਇਸੇ ਕਾਰਨ ਕਰਕੇ ਪਾਰਟੀ ਛੱਡ ਚੁੱਕੇ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹ ਖੁਦ ਵੀ ਕਿਸਾਨ ਹਨ ਤੇ ਉਹ ਕਿਸਾਨਾਂ ਨਾਲ ਖੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨਾਲ ਪੰਜਾਬ ਦੇ ਕਿਸਾਨਾਂ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਹੋਵੇਗਾ। -PTCNews


Top News view more...

Latest News view more...