adv-img
ਮੁੱਖ ਖਬਰਾਂ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ, ਭਾਜਪਾ ਕਰੇਗੀ ਬਾਈਕਾਟ

By Ravinder Singh -- September 27th 2022 07:58 AM -- Updated: September 27th 2022 07:59 AM

ਚੰਡੀਗੜ੍ਹ : ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਹੋਣ ਵਾਲਾ ਇਕ ਦਿਨਾ ਵਿਧਾਨ ਸਭਾ ਸੈਸ਼ਨ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। 'ਆਪ' ਸਰਕਾਰ ਵੱਲੋਂ ਪਰਾਲੀ, ਬਿਜਲੀ ਸਪਲਾਈ, ਜੀਐਸਟੀ ਸਮੇਤ ਕਈ ਮੁੱਦਿਆਂ ਨੂੰ ਚਰਚਾ ਲਈ ਸਦਨ ਦੀ ਮੇਜ਼ 'ਤੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਵਿਰੋਧੀ ਧਿਰ ਗੈਰ-ਕਾਨੂੰਨੀ ਮਾਈਨਿੰਗ, ਐਸ.ਵਾਈ.ਐਲ, ਕਾਨੂੰਨ ਵਿਵਸਥਾ, ਮੁੱਖ ਮੰਤਰੀ ਨੂੰ ਜਹਾਜ਼ ਤੋਂ ਉਤਾਰਨ ਦੀ ਚਰਚਾ, ਬੀ.ਐਮ.ਡਬਲਯੂ ਦਾ ਪੰਜਾਬ ਵਿਚ ਉਤਪਾਦਨ ਕਰਨ ਤੋਂ ਇਨਕਾਰ ਆਦਿ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਵਿਚ ਕੋਈ ਕਸਰ ਨਹੀਂ ਛੱਡੇਗੀ।

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ, ਭਾਜਪਾ ਕਰੇਗੀ ਬਾਈਕਾਟਸੂਬਾ ਸਰਕਾਰ ਭਾਵੇਂ ਆਪਰੇਸ਼ਨ ਲੋਟਸ ਸਬੰਧੀ ਭਰੋਸੇ ਦੇ ਮਤੇ ਦੇ ਆਪਣੇ ਪਿਛਲੇ ਏਜੰਡੇ ਤੋਂ ਪਿੱਛੇ ਹਟ ਗਈ ਹੋਵੇ ਪਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਹਾਰਸ-ਟ੍ਰੇਡਿੰਗ ਨੂੰ ਲੈ ਕੇ ਸਦਨ 'ਚ ਹੰਗਾਮਾ ਹੋਣਾ ਲਗਭਗ ਤੈਅ ਹੈ। ਆਮ ਆਦਮੀ ਪਾਰਟੀ ਇਹ ਮੌਕਾ ਹੱਥੋਂ ਨਹੀਂ ਜਾਣ ਦੇਵੇਗੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਦੇ ਆਯੋਜਨ ਨੂੰ ਲੈ ਕੇ ਰਾਜ ਭਵਨ ਅਤੇ 'ਆਪ' ਸਰਕਾਰ ਵਿਚਾਲੇ ਕਈ ਦਿਨਾਂ ਤੱਕ ਚੱਲੀ ਤਕਰਾਰ ਤੋਂ ਬਾਅਦ ਸਦਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਮੀਂਹ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ, ਲੋਕਾਂ ਦਾ ਵਿਗੜਿਆ ਬਜਟ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜਨਤਕ ਮੁੱਦਿਆਂ ਦੀ ਇਕ ਸੂਚੀ ਭੇਜ ਕੇ ਚਰਚਾ ਕਰਵਾਏ ਜਾਣ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਐੱਸਵਾਈਐੱਲ, ਬੇਅਦਬੀ, ਕਾਨੂੰਨ ਵਿਵਸਥਾ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨੇ ਦੀ ਗਾਰੰਟੀ, ਬੇਰੁਜ਼ਗਾਰੀ, ਕੌਮੀ ਸੁਰੱਖਿਆ, ਗੈਰਕਾਨੂੰਨੀ ਖਣਨ, ਕੌਮੀ ਗਰੀਨ ਟ੍ਰਿਬਿਊਨਲ ਵੱਲੋਂ 2180 ਕਰੋੜ ਰੁਪਏ ਦਾ ਜੁਰਮਾਨਾ, ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ, ਮੂੰਗੀ ਦਾ ਸਮਰਥਨ ਮੁੱਲ ਅਤੇ ਲੰਪੀ ਸਕਿਨ ਆਦਿ ਉਪਰ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਅਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ।

-PTC News

 

  • Share