
ਜੰਮੂ: ਜੰਮੂ -ਕਸ਼ਮੀਰ ਦੇ ਕੁਲਗਾਮ ਵਿੱਚ ਅੱਜ ਇੱਕ ਭਾਜਪਾ ਨੇਤਾ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬ੍ਰਜਲੂ ਜਾਗੀਰ ਇਲਾਕੇ ਵਿੱਚ ਭਾਜਪਾ ਨੇਤਾ ਜਾਵੇਦ ਅਹਿਮਦ ਡਾਰ ਦੇ ਘਰ ਦੇ ਨੇੜੇ ਸ਼ਾਮ 4.30 ਵਜੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਡਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਦੱਸ ਦਈਏ ਕਿ 9 ਅਗਸਤ ਨੂੰ ਵੀ ਅੱਤਵਾਦੀਆਂ ਨੇ ਕੁਲਗਾਮ ਵਿੱਚ ਭਾਜਪਾ ਦੀ ਕਿਸਾਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗੁਲਾਮ ਰਸੂਲ ਡਾਰ ਦੀ ਹੱਤਿਆ ਕਰ ਦਿੱਤੀ ਸੀ।
ਜੰਮੂ -ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਵੇਦ ਅਹਿਮਦ ਨੂੰ ਕੁਲਗਾਮ ਵਿੱਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ, ਮੈਂ ਇਸ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ। ਜਾਵੇਦ ਦੇ ਪਰਿਵਾਰ ਅਤੇ ਸਾਥੀਆਂ ਪ੍ਰਤੀ ਮੇਰੀ ਹਮਦਰਦੀ ਹੈ।
Jammu & Kashmir: BJP's Constituency President of Homshalibugh in Kulgam, Javeed Ahmad Dar shot dead by terrorists this afternoon at Brazloo-jagir of the district. pic.twitter.com/OXRJea1HbW
— ANI (@ANI) August 17, 2021
-PTCNews