Sun, Dec 14, 2025
Whatsapp

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- 'ਅਜੇ 4 ਲੱਖ ਟ੍ਰੈਕਟਰ ਇਥੇ ਹੀ ਹਨ'

Reported by:  PTC News Desk  Edited by:  Baljit Singh -- June 24th 2021 12:07 PM
ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- 'ਅਜੇ 4 ਲੱਖ ਟ੍ਰੈਕਟਰ ਇਥੇ ਹੀ ਹਨ'

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- 'ਅਜੇ 4 ਲੱਖ ਟ੍ਰੈਕਟਰ ਇਥੇ ਹੀ ਹਨ'

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਫਿਰ ਸਰਕਾਰ ਨੂੰ ਚਿਤਾਵਨੀ ਦਿੱਤੀ। ਟਿਕੈਤ ਨੇ ਅੱਜ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਕਿ 4 ਲੱਖ ਟ੍ਰੈਕਟਰ ਇਥੇ (ਦਿੱਲੀ ਨੇੜੇ) ਹਨ ਅਤੇ 25 ਲੱਖ ਕਿਸਾਨ ਵੀ ਇਥੇ ਹੀ ਹਨ। 26 ਹਰ ਮਹੀਨੇ ਆਉਂਦੀ ਹੈ... ਤਾਂ ਇਸ ਸਰਕਾਰ ਨੂੰ ਯਾਦ ਰੱਖੇ। ਇਸ ਦੇ ਨਾਲ, ਟਿਕੈਤ ਨੇ ਹੈਸ਼ਟੈਗ ਦੀ ਵਰਤੋਂ ਕੀਤੀ ਬਿੱਲ ਵਾਪਸੀ ਹੀ ਘਰ ਵਾਪਸੀ। ਪੜੋ ਹੋਰ ਖਬਰਾਂ: ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਫਿਰ 50 ਹਜ਼ਾਰ ਤੋਂ ਵਧੇਰੇ ਮਾਮਲੇ, 1321 ਲੋਕਾਂ ਦੀ ਗਈ ਜਾਨ ਦੱਸਣਯੋਗ ਹੈ ਕਿ ਬੀਕੇਆਈਯੂ ਸਮੇਤ ਦੇਸ਼ ਭਰ ਦੀਆਂ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਸਰਕਾਰ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰਨ ਵਿਚ ਜੁਟੀਆਂ ਹੋਈਆਂ ਹਨ। ਉਹ ਚਾਹੁੰਦੇ ਹਨ ਕਿ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ ਅਤੇ ਐੱਮਐੱਸਪੀ ਕਾਨੂੰਨ ਲਿਆਂਦਾ ਜਾਵੇ। ਪੜੋ ਹੋਰ ਖਬਰਾਂ: ਪਾਵਰਕਾਮ ਝੋਨੇ ਲਈ 8 ਘੰਟੇ ਬਿਜਲੀ ਦੇਣ ‘ਚ ਨਾਕਾਮ, ਕਿਸਾਨ ਹੋਏ ਤੱਤੇ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਸੱਦਾ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਟ੍ਰੈਕਟਰ ਨਾਲ ਤਿਆਰ ਰਹਿਣ ਲਈ ਕਿਹਾ ਹੈ। ਇਸ ਤੋਂ ਪਹਿਲਾਂ, ਟਿਕੈਤ ਨੇ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਜਾਰੀ ਕੀਤਾ ਸੀ। ਹਾਲਾਂਕਿ, ਸਰਕਾਰ ਨੇ ਇਸ 'ਤੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ। ਟਿਕੈਤ ਨੇ ਇਸ ਤੋਂ ਬਾਅਦ ਕਿਹਾ ਕਿ ਇਹ ਸਰਕਾਰ ਮੰਨਣ ਵਾਲੀ ਨਹੀਂ ਹੈ। ਇਸ ਨੂੰ ਇਲਾਜ ਦੀ ਜ਼ਰੂਰਤ ਹੈ। ਕਿਸਾਨ ਆਪਣੇ ਟ੍ਰੈਕਟਰਾਂ ਨਾਲ ਤਿਆਰ ਹੋ ਜਾਓ, ਸਾਨੂੰ ਆਪਣੀ ਜਮੀਨ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਏਗਾ। ਪੜੋ ਹੋਰ ਖਬਰਾਂ: ਜਲੰਧਰ ਹਾਈਟਸ-1 ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਕਿਸਾਨੀ ਅੰਦੋਲਨ ਸਿਰਫ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਹੱਦੀ ਥਾਵਾਂ ‘ਤੇ ਹੀ ਚੱਲ ਰਿਹਾ ਹੈ। ਕਿਸਾਨ ਪ੍ਰਦਰਸ਼ਨਕਾਰੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਅੰਦੋਲਨ ਨੂੰ ਸ਼ੁਰੂ ਹੋਇਆਂ ਨੂੰ 200 ਤੋਂ ਵੱਧ ਦਿਨ ਬੀਤ ਚੁੱਕੇ ਹਨ। -PTC News


Top News view more...

Latest News view more...

PTC NETWORK
PTC NETWORK