BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

BKU Ugrahan announce to continue Protest till return of Agriculture law 2020
BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ:ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨ ਜਥੇਬੰਦੀਆਂ ਦੀ ਬੀਤੇ ਕੱਲ੍ਹ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਦੀ ਸੂਬਾ ਕਮੇਟੀ ‘ਚ ਸਮੀਖਿਆ ਕਰਨ ਉਪਰੰਤ ਕੇਂਦਰੀ ਮੰਤਰੀਆਂ ਦੁਆਰਾ ਖੇਤੀ ਕਾਨੂੰਨਾਂ ‘ਚ ਸੋਧਾਂ ਕਰਨ ਦੀ ਪੇਸ਼ਕਸ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜੇ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਆਖਿਆ ਕਿ ਬੀਤੇ ਕੱਲ੍ਹ 7 ਘੰਟੇ ਚੱਲੀ ਗੱਲਬਾਤ ਦੌਰਾਨ ਮੰਤਰੀਆਂ ਵੱਲੋਂ ਐਮ.ਐਸ.ਪੀ ਤੇ ਖਰੀਦ ਦੀ ਗਰੰਟੀ ਕਰਨ, ਕੰਪਨੀ ਤੇ ਕਿਸਾਨ ਦਾ ਝਗੜਾ ਨਿਬੇੜਨ ਬਾਰੇ ਐਸ.ਡੀ.ਐਮ  ਨੂੰ ਦਿੱਤੇ ਅਧਿਕਾਰ ਬਾਰੇ ਮੁੜ ਵਿਚਾਰਨ ਵਰਗੀਆਂ ਨਿਗੂਣੀਆਂ ਸੋਧਾਂ ਉਹਨਾਂ ਨੂੰ ਉੱਕਾ ਹੀ ਮਨਜ਼ੂਰ ਨਹੀਂ ਅਤੇ ਉਹ ਪੰਜੇ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦਮ ਲੈਣਗੇ।

BKU Ugrahan announce to continue Protest till return of Agriculture law 2020
BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

ਉਹਨਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ਼ ਮੁਲਾਕਾਤ ਮਗਰੋਂ ਕਿਸਾਨ ਘੋਲ਼ ਨੂੰ ਕੌਮੀ ਸੁਰੱਖਿਆ ਲਈ ਖਤਰਾ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੂੰ ਵੀ ਹੱਲ ਕੱਢਣ ਦੀ ਕੀਤੀ ਅਪੀਲ ‘ਤੇ ਟਿੱਪਣੀ ਕਰਦਿਆਂ ਆਖਿਆ ਕਿ ਕਿਸਾਨ ਘੋਲ਼ ਤੋਂ ਦੇਸ਼ ਦੀ ਕੌਮੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਇਹਨਾਂ ਕਾਨੂੰਨਾਂ ਤੋਂ ਪੂਰਾ ਖ਼ਤਰਾ ਹੈ। ਉਹਨਾਂ ਆਖਿਆ ਕਿ ਕਿਸਾਨ ਘੋਲ ਤੋਂ ਜੇ ਸੱਚਮੁੱਚ ਖ਼ਤਰਾ ਹੈ ਤਾਂ ਉਹ ਕਾਰਪੋਰੇਟ ਘਰਾਣਿਆਂ ਵੱਲੋਂ ਪਾਏ ਗਲਬੇ ਨੂੰ ਖ਼ਤਰਾ ਹੈ ਜ਼ੋ ਕਿਸਾਨਾਂ , ਮਜ਼ਦੂਰਾਂ ਤੇ ਦੇਸ਼ ਦੇ ਲੋਕਾਂ ਲਈ ਸ਼ੁਭ ਸ਼ਗਨ ਹੈ।

BKU Ugrahan announce to continue Protest till return of Agriculture law 2020
BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

ਇਸੇ ਦੌਰਾਨ ਬੀਕੇਯੂ ਏਕਤਾ ਉਗਰਾਹਾਂ ਦੇ ਵਲੋਂ ਟਿਕਰੀ ਬਾਰਡਰ ਉੱਤੇ ਕਈ ਕਿਲੋਮੀਟਰ ਤੱਕ ਫੈਲੇ ਮੋਰਚੇ ‘ਚ ਮੁੱਖ ਸੜਕ ਉੱਤੇ ਲੱਗੀਆਂ ਪੰਜ ਸਟੇਜਾਂ ਤੇ ਜੁੜੇ ਵਿਸ਼ਾਲ ਇਕੱਠਾਂ ਨੂੰ ਯੂਨੀਅਨ ਦੇ ਸੂਬਾਈ ਆਗੂ ਸ਼ਿੰਗਾਰਾ ਸਿੰਘ ਮਾਨ, ਜਸਵਿੰਦਰ ਸਿੰਘ ਸੋਮਾ,  ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ,ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਪੀ ਐੱਸ ਯੂ ਸ਼ਹੀਦ ਰੰਧਾਵਾ ਦੇ ਆਗੂ ਅਮਿਜੋਤ ਸਿੰਘ ਮੌੜ ,ਹਰਿਆਣਾ ਦੀ ਮਹਿਲਾ ਆਗੂ ਸੁਸ਼ੀਲ ਕੁਮਾਰੀ ਤੇ ਖੁਸਵੀਰ ਕੌਰ, ਹਰਿਆਣਾ ਦੇ ਕਿਸਾਨ ਆਗੂ ਰਾਜੇਸ਼ ਧਨਖੜ, ਮੁਕੇਸ਼ ਖ਼ਾਸਾ ਤੋਂ ਇਲਾਵਾ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿਸਾਨ ਸੰਘਰਸ਼ ਦੀ ਬਦੌਲਤ ਉਹਨਾਂ ਆ ਰਹੀਆਂ ਦਿੱਕਤਾਂ ਦੇ ਲਈ ਮੋਦੀ ਸਰਕਾਰ ਜਿੰਮੇਵਾਰ ਹੈ।

BKU Ugrahan announce to continue Protest till return of Agriculture law 2020
BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

ਉਹਨਾਂ ਆਖਿਆ ਕਿ ਕਿਸਾਨਾਂ ਦੁਆਰਾ ਲੜਿਆ ਜਾ ਰਿਹਾ ਘੋਲ਼ ਕਿਸਾਨਾਂ ਦੀ ਸੁਰੱਖਿਆ ਦੇ ਨਾਲ-ਨਾਲ ਦੇਸ਼  ਦੀ ਖੁਰਾਕ ਸੁਰੱਖਿਆ ਦੇ ਲਈ ਵੀ ਲੜਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਖੇਤੀ ਖੇਤਰ ਦੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ‘ਚ ਚਲੇ ਜਾਣ ਉਪਰੰਤ ਨਾਂ ਸਿਰਫ਼ ਜਨਤਕ ਵੰਡ ਪ੍ਰਣਾਲੀ ਦਾ ਹੀ ਭੋਗ ਪੈ ਜਾਵੇਗਾ ਸਗੋਂ ਇਥੋਂ ਦੀ ਪੈਦਾਵਾਰ ਮੁਲਕ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਦੀ ਥਾਂ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਬਹੁਕੌਮੀ ਕੰਪਨੀਆਂ ਦੇ ਮੁਨਾਫਿਆਂ ਨੂੰ ਮੁੱਖ ਰੱਖ ਕੇ ਹੀ ਕੀਤੀ ਜਾਵੇਗੀ ,ਜਿਸ ਨਾਲ ਮੁਲਕ ਦੇ ਅੰਦਰ ਅਨਾਜ਼ ਤੇ ਹੋਰ ਖੁਰਾਕੀ ਵਸਤਾਂ  ਦੀਆਂ ਅਸਮਾਨੀਂ ਚੜ੍ਹ ਜਾਣਗੀਆਂ।

BKU Ugrahan announce to continue Protest till return of Agriculture law 2020
BKU ਉਗਰਾਹਾਂ ਵੱਲੋਂ ਖੇਤੀ ਕਾਨੂੰਨ ਵਾਪਸੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ

ਉਹਨਾਂ ਜ਼ੋਰ ਦੇ ਕੇ ਆਖਿਆ ਕਿ ਮੋਦੀ ਹਕੂਮਤ ਵਲੋਂ ਲਾਗੂ ਕੀਤਾ ਜਾ ਰਿਹਾ ਕਾਰਪੋਰੇਟ ਖੇਤੀ ਮਾਡਲ ਬੇਰੁਜ਼ਗਾਰੀ ਮਹਿੰਗਾਈ ਤੇ ਕਾਲਾ ਬਾਜ਼ਾਰੀ ਨੂੰ ਸਿਖਰਾਂ ‘ਤੇ ਪੁਚਾ ਦੇਵੇਗਾ । ਕਿਸਾਨ ਆਗੂਆਂ ਨੇ ਆਖਿਆ ਕਿ ਦਿੱਲੀ ਦੇ ਬਾਰਡਰਾਂ ਤੇ ਮੋਰਚੇ ਲਾਕੇ ਬੈਠੇ ਕਿਸਾਨ ਆਪਣੇ ਕਿੱਤੇ ਨੂੰ ਬਚਾਉਣ ਦੇ ਨਾਲ-ਨਾਲ ਦੇਸ਼ ਦੇ ਸਮੂਹ ਨਾਗਰਿਕਾਂ ਦੇ ਹਿੱਤਾਂ ਦੀ ਲੜਾਈ ਵੀ ਲੜ ਰਹੇ ਹਨ ਇਸੇ ਕਰਕੇ ਉਹਨਾਂ ਦੇ ਸੰਘਰਸ਼ ਨੂੰ ਮੁਲਕ ਦੇ ਕਿਸਾਨਾਂ ਤੋਂ ਇਲਾਵਾ ਵੱਖ-ਵੱਖ ਵਰਗਾਂ ਵੱਲੋਂ ਜ਼ੋਰਦਾਰ ਹਮਾਇਤ ਮਿਲ ਰਹੀ ਹੈ। ਉਹਨਾਂ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਪੱਖ ਨੂੰ ਧਿਆਨ ਚ ਰੱਖਦੇ ਹੋਏ ਉਹਨਾਂ ਨੂੰ ਆ ਰਹੀਆਂ ਮੁਸਕਲਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਕਿਸਾਨ ਘੋਲ਼ ਦੀ ਡਟਵੀ ਹਮਾਇਤ ਲਈ ਅੱਗੇ ਆਉਣ।
-PTCNews