Fri, Apr 19, 2024
Whatsapp

BKU ਉਗਰਾਹਾਂ ਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ

Written by  Shanker Badra -- May 07th 2021 09:40 AM
BKU ਉਗਰਾਹਾਂ ਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ

BKU ਉਗਰਾਹਾਂ ਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਰੋਨਾ ਦੀ ਆੜ ਹੇਠ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ ਅਤੇ ਰੇੜ੍ਹੀ ਫੜ੍ਹੀ ਵਾਲਿਆਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਖਿਲਾਫ਼ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਹੱਕੀ ਵਿਰੋਧ ਪ੍ਰਦਰਸ਼ਨਾਂ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 8 ਮਈ ਨੂੰ ਡਟਵੀਂ ਸ਼ਮੂਲੀਅਤ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ    [caption id="attachment_495469" align="aligncenter" width="300"]BKU Ugrahan Protest against lockdown by Punjab Govt in Punjab on May 8 BKU ਉਗਰਾਹਾਂਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ[/caption] ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕੋਰੋਨਾ ਦੀ ਰੋਕਥਾਮ ਅਤੇ ਪੀੜਤਾਂ ਦੇ ਸਹੀ ਇਲਾਜ ਲਈ ਲੋੜੀਂਦੀ ਜਨ-ਜਾਗ੍ਰਤੀ ਅਤੇ ਬੈੱਡਾਂ, ਵੈਂਟੀਲੇਟਰਾਂ, ਵੈਕਸੀਨੇਸ਼ਨਾਂ, ਆਕਸੀਜਨ ਆਦਿ ਦੇ ਪ੍ਰਬੰਧਾਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਸਿਰੇ ਦੀ ਗੈਰ ਜ਼ਿੰਮੇਵਾਰੀ ਦਿਖਾਈ ਗਈ ਹੈ ,ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਲਟਾ ਪੁਲਿਸ ਜਬਰ ਨਾਲ ਲਾਕਡਾਊਨ ਮੜ੍ਹ ਕੇ ਆਮ ਦੁਕਾਨਦਾਰਾਂ ਤੇ ਰੋਜ਼ ਦੀ ਰੋਜ਼ ਕਮਾ ਕੇ ਖਾਣ ਵਾਲੇ ਹੋਰ ਗਰੀਬ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਜਾ ਰਿਹਾ ਹੈ। [caption id="attachment_495470" align="aligncenter" width="259"]BKU Ugrahan Protest against lockdown by Punjab Govt in Punjab on May 8 BKU ਉਗਰਾਹਾਂਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ[/caption] ਇਸੇ ਆੜ ਹੇਠ ਆਪ੍ਰੇਸ਼ਨ ਕਲੀਨ ਵਰਗੇ ਦਬਕੇ ਵੀ ਮਾਰੇ ਗਏ ਸਨ ਜਿਹੜੇ ਕਿਸਾਨਾਂ ਮਜ਼ਦੂਰਾਂ ਦੇ ਜੁਝਾਰੂ ਰੌਂਅ ਅਤੇ ਦ੍ਰਿੜ੍ਹ ਇਰਾਦਿਆਂ ਨੇ ਧੂੜ ਵਾਂਗ ਉਡਾ ਕੇ ਰੱਖ ਦਿੱਤੇ ਪਰ ਅਜੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਮੇਤ ਦੇਸ਼ ਦੀ ਪੂਰੀ ਆਰਥਿਕਤਾ ਅਡਾਨੀ ਅੰਬਾਨੀ ਅਤੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਨ ਲਈ ਮੋਦੀ ਹਕੂਮਤ ਤਰਲੋਮੱਛੀ ਹੋ ਰਹੀ ਹੈ। ਜਿਹੜੀ ਉਸਦੀ ਪਿੱਠ ਥਾਪੜ ਰਹੀਆਂ ਕੌਮਾਂਤਰੀ ਸਾਮਰਾਜੀ ਸੰਸਥਾਵਾਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕੌਮਾਂਤਰੀ ਮੁਦਰਾਕੋਸ਼ ਦੀ ਤਾਕਤ 'ਤੇ ਕੁੱਝ ਜ਼ਿਆਦਾ ਹੀ ਮਾਣ ਕਰੀ ਬੈਠੀ ਹੈ। [caption id="attachment_495467" align="aligncenter" width="300"]BKU Ugrahan Protest against lockdown by Punjab Govt in Punjab on May 8 BKU ਉਗਰਾਹਾਂਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ[/caption] ਉਨ੍ਹਾਂ ਕਿਹਾ ਕਿ ਇਸ ਮਾਣ ਨੂੰ ਚਕਨਾਚੂਰ ਕਰਨ ਅਤੇ ਇਨ੍ਹਾਂ ਸਾਰੇ ਲੋਕ-ਮਾਰੂ ਹੱਲਿਆਂ ਨੂੰ ਪਛਾੜਨ ਲਈ ਕਿਸਾਨਾਂ ਮਜਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਦੀ ਵਿਸ਼ਾਲ ਜੁਝਾਰੂ ਏਕਤਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਜੁਝਾਰੂ ਏਕਤਾ ਦਾ ਪਸਾਰਾ ਪੂਰੇ ਦੇਸ਼ ਵਿੱਚ ਕਰਨ ਦੀ ਲੋੜ ਹੋਰ ਵੀ ਵਧੇਰੇ ਹੈ। ਲਾਕਡਾਊਨ ਵਿਰੁੱਧ ਸੰਘਰਸ਼ ਦੀ ਹਮਾਇਤ ਰਾਹੀਂ ਏਕਤਾ ਅਤੇ ਪਸਾਰੇ ਦੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। [caption id="attachment_495470" align="aligncenter" width="259"]BKU Ugrahan Protest against lockdown by Punjab Govt in Punjab on May 8 BKU ਉਗਰਾਹਾਂਵੱਲੋਂ ਲੌਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ 'ਚ ਕੀਤੇ ਜਾਣਗੇ ਵਿਰੋਧ ਪ੍ਰਦਰਸ਼ਨ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ ਕਿਸਾਨ ਆਗੂਆਂ ਵੱਲੋਂ ਆਉਂਦੇ ਦਿਨਾਂ ਵਿੱਚ ਕੇਂਦਰ ਹਕੂਮਤ ਵਿਰੁੱਧ ਜਨਤਕ ਦਬਾਉ ਹੋਰ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਲਾਗੂ ਕਰਦੇ ਹੋਏ ਕਰੋਨਾ ਸਾਵਧਾਨੀਆਂ ਦਾ ਧਿਆਨ ਰੱਖਦਿਆਂ ਦਿੱਲੀ ਬਾਡਰਾਂ ਤੋਂ ਇਲਾਵਾ ਪੰਜਾਬ ਵਿੱਚ ਸਾਮਰਾਜੀ ਕਾਰੋਬਾਰਾਂ ਅਤੇ ਭਾਜਪਾ ਆਗੂਆਂ ਵਿਰੁੱਧ ਲਗਾਤਾਰ ਚੱਲ ਰਹੇ ਪੱਕੇ ਮੋਰਚਿਆਂ ਵੱਲ ਹੋਰ ਵੱਡੀ ਗਿਣਤੀ ਵਿੱਚ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। -PTCNews


Top News view more...

Latest News view more...