ਮੁੱਖ ਖਬਰਾਂ

ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਦੋ ਵਿਅਕਤੀਆਂ ਦੀ ਮੌਤ, ਜਾਣੋ ਪੂਰਾ ਮਾਮਲਾ

By Pardeep Singh -- March 22, 2022 6:11 pm -- Updated:March 22, 2022 6:15 pm

ਅੰਮ੍ਰਿਤਸਰ:  ਮਜੀਠਾ ਦੇ ਪਿੰਡ ਅਨਾਇਤਪੁਰ ਵਿਖੇ ਗੁੱਜਰਾਂ ਅਤੇ ਜਿੰਮੀਦਾਰਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਖੂਨੀ ਝੜਪ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਗੁੱਜਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਿੰਮੀਦਾਰਾਂ ਨੇ ਗੋਲੀਆ ਚਲਾਈਆ ਅਤੇ ਇਸ ਦੌਰਾਨ ਦੋ ਵਿਅਕਤੀ ਮਾਰੇ ਗਏ।ਪੁਲਿਸ ਨੇ ਮਾਮਲੇ ਮਾਮਲਾ ਦਰਜ ਕਰਕੇ ਛਾਪੇਮਾਰੀ ਕੀਤੀ ਗਈ ਹੈ।

ਪੀੜਤ ਗੁੱਜਰਾਂ ਦਾ ਕਹਿਣਾ ਹੈ ਕਿ ਜਿੰਮੀਦਾਰਾਂ ਵੱਲੋਂ ਉਨ੍ਹਾਂ ਦੀਆਂ ਔਰਤਾਂ ਨਾਲ ਛੇੜਛਾੜ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਦਾ ਰਸਤਾ ਰੋਕਿਆ ਜਾਂਦਾ ਸੀ, ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਜਿੰਮੀਦਾਰਾਂ ਨੂੰ ਸਮਝਾ ਚੁੱਕੇ ਹਨ ਅਤੇ ਅੱਜ ਵੀ ਉਹੀ ਘਟਨਾ ਵਾਪਰੀ ਹੈ। ਇਸ ਤੋਂ ਬਾਅਦ ਝੜਪ ਹੁੰਦੀ ਹੋਈ ਲੜਾਈ ਵਿੱਚ ਤਬਦੀਲ ਹੋ ਗਈ।

ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਗੁੱਜਰਾਂ ਅਤੇ ਜੱਟਾਂ ਵਿਚਕਾਰ ਲੜਾਈ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁੱਜਰਾਂ ਮੁਤਾਬਿਕ ਲੜਕੀਆ ਨੂੰ ਛੇੜਨ ਦਾ ਮਾਮਲਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਪੁਲਿਸ ਜਾਂਚ ਕਰ ਰਹੀ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਰੰਜਿਸ਼ ਦਾ ਲੱਗਦਾ ਹੈ।

ਇਹ ਵੀ ਪੜ੍ਹੋ:ਦੀਪਿਕਾ ਪਾਦੁਕੋਣ ਦੀ ਨਿਓਨ ਬਿਕਨੀ ਦੀ ਕੀਮਤ ਤੁਹਾਨੂੰ ਕਰ ਦੇਵੇਗੀ ਹੈਰਾਨ

-PTC News

  • Share