Sun, Jun 15, 2025
Whatsapp

ਬੋਰਡਾਂ ਤੇ ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ

Reported by:  PTC News Desk  Edited by:  Riya Bawa -- March 30th 2022 03:58 PM
ਬੋਰਡਾਂ ਤੇ ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ

ਬੋਰਡਾਂ ਤੇ ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ। ਬੋਰਡਾਂ ਤੇ ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ। ਇਹ ਵੀ ਪੜ੍ਹੋ:ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਨਹੀਂ ਰਹੇ ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ। ਬੋਰਡਾਂ ਤੇ ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ -PTC News


Top News view more...

Latest News view more...

PTC NETWORK