ਮੁੱਖ ਖਬਰਾਂ

ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

By Riya Bawa -- January 04, 2022 2:53 pm -- Updated:January 04, 2022 3:01 pm

ਲੁਧਿਆਣਾ: ਪੰਜਾਬ ਵਿਚ ਰੋਜ਼ਾਨਾ ਕਤਲ ਦੇ ਮਾਮਲੇ ਵੱਧ ਰਹੇ ਹਨ ਇਕ ਅਜਿਹਾ ਹੀ ਮਾਮਲਾ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਥੇ ਰੇਲਵੇ ਕੁਆਟਰਾਂ ਦੇ ਵਿਚ ਇਕ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੇ ਵਿਚ ਪਤੀ -ਪਤਨੀ ਤੇ ਓਹਨਾਂ ਦੀ 2 ਸਾਲ ਦੀ ਬੱਚੀ ਅਤੇ ਸੋਹਰਾ ਸ਼ਾਮਿਲ ਹਨ।

ਦੱਸਣਯੋਗ ਹੈ ਕਿ ਇਹ ਘਟਨਾ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾਂ ਦੇ ਰੇਲਵੇ ਕੁਆਟਰਾਂ ਦੀ ਹੈ ਜਿਥੇ ਇਕੋਂ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਮਿਲਿਆਂ ਹਨ। ਜਿਸ ਕਰ ਕੇ ਪੂਰੇ ਇਲਾਕੇ ਦੇ ਵਿਚ ਸਨਸਨੀ ਫੈਲ ਗਈ ਹੈ। ਹੁਣ ਤੱਕ ਚਾਰਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਾਰਾਂ ਦੀ ਪਛਾਣ ਸੁਖਦੇਵ ਸਿੰਘ 56 ਸਾਲ ਪੁੱਤਰ ਜਗਦੀਪ ਸਿੰਘ 27 ਸਾਲ, ਜਗਦੀਪ ਪਤਨੀ ਜੋਤੀ 26 ਸਾਲ ਵਜੋਂ ਹੋਈ ਹੈ।

ਇਸ ਘਟਨਾ ਬਾਰੇ ਉਦੋਂ ਪਤਾ ਲੱਗਿਆ ਹੈ ਕਿ ਜਦੋਂ ਮ੍ਰਿਤਕ ਪਰਿਵਾਰ ਦੇ ਗੁਆਂਢੀ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਪਰਿਵਾਰ ਦੇ 4 ਮੈਂਬਰਾਂ ਨੂੰ ਇਸ ਹਾਲਤ ਵਿਚ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਗੁਆਂਢੀਆਂ ਨੇ ਪੂਰੇ ਮਾਮਲੇ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਮੌਕੇ ਤੇ ਪੁੱਜ ਕੇ ਲਾਸ਼ਾਂ ਨੂੰ ਕਮਰੇ ਵਿੱਚੋਂ ਬਰਾਮਦ ਕੀਤਾ ਅਤੇ ਇਸਦੇ ਨਾਲ ਹੀ ਗੁਆਂਢੀਆਂ ਨੇ ਮ੍ਰਿਤਕ ਪਰਿਵਾਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਜਯੋਤੀ ਨੇ ਰਾਤ ਹੀ ਆਪਣੇ ਭਰਾ ਜੋਗਿੰਦਰ ਨਾਲ ਗੱਲ ਕੀਤੀ ਸੀ ਤੇ ਬੱਚੀ ਦੀ ਸਿਹਤ ਖਰਾਬ ਹੋਣ ਦਾ ਜ਼ਿਕਰ ਵੀ ਕੀਤਾ ਸੀ। ਜੋਗਿੰਦਰ ਮੁਤਾਬਿਕ ਰਾਤ ਤੱਕ ਸਭ ਕੁੱਝ ਠੀਕ ਸੀ।

ਇਸ ਘਟਨਾ ਬਾਰੇ ਜਦ ਪੁਲਿਸ ਨੂੰ ਜਾਣਕਾਰੀ ਮਿਲੀ ਤੇ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਤੇ ਨਾਲ ਹੀ ਲਾਸ਼ਾਂ ਬਰਾਮਦ ਕੀਤੀਆਂ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

-PTC News

  • Share