
ਬਾਲੀਵੁੱਡ ਅਦਾਕਾਰ ਆਮਿਰ ਖਾਨ ਪਹੁੰਚੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰ ਧਰਤੀ ‘ਤੇ ਪਹੁੰਚੇ।
ਜਿਸ ਦੌਰਾਨ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਚਰਨਾਂ ‘ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹੋਰ ਵੀ ਸੰਗਤ ਮੌਜੂਦ ਸੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਮਿਰ ਖਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਆਮਿਰ ਖਾਨ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਮ ਹੈ ਲਾਲ ਸਿੰਘ ਚੱਢਾ।
ਹੋਰ ਪੜ੍ਹੋ: ਅਮਰੀਕਾ ਦੇ ਟਰੱਸਟ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਕਰੋੜ ਰੁਪਏ ਭੇਟ
ਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਹੋ ਰਹੀ ਹੈ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ।
-PTC News