Advertisment

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

author-image
Jashan A
Updated On
New Update
ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ
Advertisment
ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ,ਸ੍ਰੀ ਅੰਮ੍ਰਿਤਸਰ ਸਾਹਿਬ: ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਅੱਜ ਵਿਸ਼ਵ ਦੇ ਸਰਵਉੱਚ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੇ ਇਤਿਹਾਸ ਤੋਂ ਵਾਕਿਫ਼ ਕਰਵਾਇਆ। ਇਸ ਤੋਂ ਇਲਾਵਾ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਰਵਾਇਤਾਂ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਹਮਲੇ ਸਬੰਧੀ ਵੀ ਜਾਣਕਾਰੀ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਅਨੁਭਵ ਸਾਂਝੇ ਕਰਦਿਆਂ ਆਮਿਰ ਖਾਨ ਨੇ ਕਿਹਾ ਕਿ ਗੁਰਬਾਣੀ ਕੀਰਤਨ ਸਰਵਣ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ। ਆਪਣੀ ਨਵੀਂ ਆ ਰਹੀ ਫਿਲਮ ਲਾਲ ਸਿੰਘ ਚੱਢਾ ਬਾਰੇ ਆਮਿਰ ਖਾਨ ਨੇ ਕਿਹਾ ਕਿ ਸਿੱਖ ਕਿਰਦਾਰ ਨੂੰ ਨਿਭਾ ਕੇ ਉਹ ਆਪਣੇ ਆਪ ਨੂੰ ਗੌਰਵਮਈ ਮਹਿਸੂਸ ਕਰ ਰਹੇ ਹਨ। ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ ਇਸ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜ ਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਆਮਿਰ ਖਾਨ ਨੇ ਸਿੱਖ ਧਰਮ ਅਤੇ ਖ਼ਾਸਕਰ ਸਿੱਖ ਯੋਧਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ। ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਿੱਖ ਇਤਿਹਾਸ ਦੇ ਅਹਿਮ ਪਾਤਰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਸਬੰਧੀ ਫਿਲਮ ਬਣਾਉਣ ਦੀ ਪ੍ਰੇਰਣਾ ਕੀਤੀ। ਡਾ. ਰੂਪ ਸਿੰਘ ਨੇ ਇਸ ਸਬੰਧ ਵਿਚ ਇਤਿਹਾਸਕ ਸਕਰਿਪਟ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕਰਦਿਆਂ ਸ੍ਰੀ ਆਮਿਰ ਖਾਨ ਨੂੰ ਦੱਸਿਆ ਕਿ ਸਰਦਾਰ ਹਰੀ ਸਿੰਘ ਨਲਵਾ ਦੀ ਗੌਰਵ ਗਾਥਾ ਵਿਸ਼ਵ ਇਤਿਹਾਸ ਵਿਚ ਅਹਿਮ ਸਥਾਨ ਰੱਖਦੀ ਹੈ। ਉਸ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਕੀਤੀ ਗਈ ਅਫਗਾਨਿਸਤਾਨ ਦੀ ਜਿੱਤ ਦਾ ਕੋਈ ਸਾਨੀ ਨਹੀਂ। ਇਸ ਮੌਕੇ ਆਮਿਰ ਖਾਨ ਨੇ ਕਿਹਾ ਕਿ ਇਸ ਵਿਚਾਰ ਨੂੰ ਅਮਲ ਵਿਚ ਲਿਆਉਣ ਸੰਜੀਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਤੋਂ ਬੇਹੱਦ ਪ੍ਰਭਾਵਿਤ ਹਨ ਅਤੇ ਸਿੱਖ ਇਤਿਹਾਸ ਸਬੰਧੀ ਫਿਲਮ ਬਣਾਉਣਾ ਉਨ੍ਹਾਂ ਦੀ ਖੁਸ਼ਕਿਸਮਤੀ ਹੋਵੇਗੀ। ਇਸ ਮੌਕੇ ਸ੍ਰੀ ਆਮਿਰ ਖਾਨ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਹੋਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜਗਜੀਤ ਸਿੰਘ ਬੜੂ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸਮੇਤ ਹੋਰ ਹਾਜ਼ਰ ਸਨ। -PTC News-
punjab-news aamir-khan punjabi-news sri-harmandir-sahib
Advertisment

Stay updated with the latest news headlines.

Follow us:
Advertisment