ਚੰਡੀਗੜ੍ਹ ਪਹੁੰਚੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਅੱਜ ਹੋਣਗੇ ਐੱਸਆਈਟੀ ਸਾਹਮਣੇ ਪੇਸ਼

aksay kumar

ਚੰਡੀਗੜ੍ਹ ਪਹੁੰਚੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਅੱਜ ਹੋਣਗੇ ਐੱਸਆਈਟੀ ਸਾਹਮਣੇ ਪੇਸ਼,ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅੱਜ ਚੰਡੀਗੜ੍ਹ ਪਹੁੰਚ ਚੁੱਕੇ ਹਨ।ਜਿਸ ਦੌਰਾਨ ਅਕਸ਼ੈ ਕੁਮਾਰ ਐੱਸਆਈਟੀ ਦੇ ਸਾਹਮਣੇ ਪੇਸ਼ ਹੋਣ ਜਾ ਰਹੇ ਹਨ।ਐੱਸਆਈਟੀ ਦੇ ਸੂਤਰਾਂ ਮੁਤਾਬਕ ਅਕਸ਼ੈ ਕੁਮਾਰ ਨੇ ਐੱਸਆਈਟੀ ਦੇ ਸਾਹਮਣੇ ਪੇਸ਼ ਹੋਣ ਦੀ ਪੁਸ਼ਟੀ ਕੀਤੀ ਸੀ।

sitਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਬਣਾਈ ਗਈ ਸਪੈਸ਼ਲ ਇਨਵੇਸਟੀਗੇਸ਼ਨ ਟੀਮ (ਐੱਸਆਈਟੀ) ਅੱਜ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਕੁਮਾਰ ਦੀ ਚੰਡੀਗੜ੍ਹ ‘ਚ ਸੈਕਟਰ 9 ਦੇ ਪੁਲਿਸ ਹੈਡਕੁਆਟਰ ‘ਚ ਪੇਸ਼ੀ ਹੋਵੇਗੀ।

aksay kumarਇਸ ਤੋਂ ਪਹਿਲਾਂ ਐੱਸਆਈਟੀ ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਅਕਸ਼ੈ ਕੁਮਾਰ ਵੱਲੋਂ ਇੱਕ ਚਿੱਠੀ ਲਿਖ ਕੇ ਪੁੱਛਗਿੱਛ ਚੰਡੀਗੜ੍ਹ ‘ਚ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।ਇਸ ਕਰਕੇ ਹੁਣ ਅਕਸ਼ੈ ਕੁਮਾਰ ਤੋਂ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਹੈੱਡਕੁਆਟਰ ‘ਚ ਸਵਾਲਾਂ ਦੇ ਜਵਾਬ ਪੁੱਛੇ ਜਾਣਗੇ।

—PTC News