Fri, Apr 26, 2024
Whatsapp

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ

Written by  Shanker Badra -- September 13th 2020 11:57 AM
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ:ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਚੱਲ ਰਿਹਾ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਕੁਝ ਲੋਕ ਕੰਗਨਾ ਦੇ ਦੇ ਹੱਕ ਵਿਚ ਖੜ੍ਹੇ ਹੋਏ ਹਨ ਅਤੇ ਮਹਾਰਾਸ਼ਟਰ ਸਰਕਾਰ ਦੀ ਨਿਖੇਧੀ ਕਰ ਰਹੇ ਹਨ। ਕੰਗਨਾ ਰਣੌਤ ਦੇ ਬੰਗਲੇ ਨੂੰ ਤੋੜੇ ਜਾਣ ਦੇ ਬਾਅਦ ਅਦਾਕਾਰਾ ਅੱਜ ਸ਼ਾਮ ਸਾਢੇ 4 ਵਜੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲਣ ਰਾਜ-ਮਹਿਲ ਜਾਏਗੀ। ਇਹ ਮੁਲਾਕਾਤ ਬੇਹੱਦ ਅਹਿਮ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਆਪਣੀ ਇਸ ਮੁਲਾਕਾਤ ਵਿਚ ਕੰਗਣਾ ਉਨ੍ਹਾਂ ਦੇ ਬੰਗਲੇ 'ਤੇ ਸ਼ਿਵਸੇਨਾ ਦੀ ਅਗਵਾਈ ਵਾਲੀ ਬੀ.ਐਮ.ਸੀ. ਵੱਲੋਂ ਕੀਤੀ ਗਈ ਭੰਨਤੋੜ 'ਤੇ ਗੱਲਬਾਤ ਕਰੇਗੀ। [caption id="attachment_430438" align="aligncenter" width="277"] ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ[/caption] ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਨੇ ਇੱਥੇ ਅਦਾਕਾਰਾ ਕੰਗਣਾ ਰਣੌਤ ਦੇ ਬੰਗਲੇ ਵਿਚ ਗ਼ੈਰਕਾਨੂੰਨੀ ਉਸਾਰੀ ਢਾਹੁਣ ਦੇ ਬਾਰੇ ਵਿਚ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮੌਜੂਦਾ ਸ਼ਿਵਸੈਨਾ ਸਰਕਾਰ ਤੋਂ ਕੋਈ ਸਮੱਸਿਆ ਨਹੀਂ ਹੈ ਅਤੇ ਉਨ੍ਹਾਂ ਨੇ ਸ਼ਾਸਨ ਵਿਚ ਦਖ਼ਲਅੰਦਾਜੀ ਨਹੀਂ ਕੀਤੀ ਹੈ। [caption id="attachment_430437" align="aligncenter" width="275"] ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਕਰੇਗੀ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ[/caption] ਦੱਸਣਯੋਗ ਹੈ ਸੂਤਰਾਂ ਨੇ ਕਿਹਾ ਸੀ ਕਿ ਰਾਜਪਾਲ ਨੇ ਮੁੱਖ ਮੰਤਰੀ ਉੱਧਵ ਠਾਕਰੇ ਦੇ ਪ੍ਰਧਾਨ ਸਲਾਹਕਾਰ ਅਜੈ ਮਹਿਤਾ ਨੂੰ ਬੁੱਧਵਾਰ ਨੂੰ ਤਲਬ ਕੀਤਾ ਸੀ, ਜਦੋਂ ਬੰਗਲੇ ਦਾ ਗ਼ੈਰ-ਕਾਨੂੰਨੀ ਹਿੱਸਾ ਢਾਇਆ ਗਿਆ ਸੀ। ਸੂਤਰਾਂ ਮੁਤਾਬਕ ਰਾਜਪਾਲ ਨੇ ਇਸ ਨੂੰ ਲੈ ਕੇ ਉਨ੍ਹਾਂ ਨੂੰ ਆਪਣੀ ਨਾਰਾਜ਼ਗੀ ਤੋਂ ਜਾਣੂ ਕਰਾਇਆ ਸੀ। -PTCNews


Top News view more...

Latest News view more...