ਹੋਰ ਖਬਰਾਂ

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਪੰਜਾਬੀ ਸੂਟ 'ਚ ਟੇਕਿਆ ਮੱਥਾ

By Shanker Badra -- November 06, 2019 4:19 pm

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਪੰਜਾਬੀ ਸੂਟ 'ਚ ਟੇਕਿਆ ਮੱਥਾ:ਅੰਮ੍ਰਿਤਸਰ : ਬਾਲੀਵੁੱਡ ਇੰਡਸਟਰੀ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਅੱਜ ਅੰਮ੍ਰਿਤਸਰ ਪੁੱਜੇ ਹਨ। ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਉਨ੍ਹਾਂ ਨੇ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਹਨ।

Bollywood actress Malaika Arora At golden temple ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਪੰਜਾਬੀ ਸੂਟ 'ਚ ਟੇਕਿਆ ਮੱਥਾ

ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਪੰਜਾਬੀ ਸ਼ਰਾਰਾ ਸੂਟ 'ਚ ਨਜ਼ਰ ਆ ਰਹੇ ਹਨ ਅਤੇ ਉਹ ਪੰਜਾਬੀ ਸ਼ਰਾਰੇ 'ਚ ਬਹੁਤ ਹੀ ਖ਼ੂਬਸੂਰਤ ਦਿਖਾਏ ਦੇ ਰਹੇ ਹਨ। ਇਨ੍ਹਾਂ ਤਸਵੀਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Bollywood actress Malaika Arora At golden temple ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ ,ਪੰਜਾਬੀ ਸੂਟ 'ਚ ਟੇਕਿਆ ਮੱਥਾ

ਉਨ੍ਹਾਂ ਦੀ ਇਸ ਪੋਸਟ ਨੂੰ ਬਾਲੀਵੁੱਡ ਹਸਤੀਆਂ ਤੇ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਸਮੇਂ 'ਚ ਇਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਨੂੰ ਮਿਲ ਚੁੱਕੇ ਹਨ ਤੇ ਹਜ਼ਾਰਾਂ ਹੀ ਕੁਮੈਂਟ ਆ ਚੁੱਕੇ ਹਨ।
-PTCNews

  • Share