Sun, Sep 6, 2026
Whatsapp

ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ

Reported by:  PTC News Desk  Edited by:  Riya Bawa -- October 31st 2021 03:12 PM
ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ

ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ

ਮੁੰਬਈ: ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਖੁਦ ਹੀ ਅੱਜ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਉਹ ਕਰੋਨਵਾਇਰਸ ਤੋਂ ਪੀੜਤ ਹੈ ਤੇ ਘਰ ਵਿੱਚ ਇਕਾਂਤਵਾਸ ਵਿੱਚ ਹੈ। ਉਰਮਿਲਾ ਨੇ ਟਵਿੱਟਰ 'ਤੇ ਕੋਰੋਨਾ ਪੌਜ਼ਟਿਵ ਹੋਣ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਅਪੀਲ ਕੀਤੀ ਕਿ ਜੋ ਵੀ ਉਸ ਦੇ ਸੰਪਰਕ 'ਚ ਆਏ ਹਨ, ਉਹ ਆਪਣਾ ਟੈਸਟ ਜ਼ਰੂਰ ਕਰਵਾਉਣ।   ਗੌਰਤਲਬ ਹੈ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 12,830 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,42,73,300 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 446 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,58,186 ਹੋ ਗਈ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK