ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ:ਮੁੰਬਈ : ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਨਾਲ ਜੁੜੇ ਡਰੱਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲੀ ਹੈ। ਇਸ ਦੌਰਾਨ ਬੰਬੇ ਹਾਈਕੋਰਟ ਨੇ ਰਿਆ ਚੱਕਰਵਰਤੀ ਨੂੰ ਕੁੱਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ ,ਹੁਣ ਰਿਆ ਜਲਦ ਬਾਹਰ ਆ ਸਕਦੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ

ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ ਅਤੇ ਡਰੱਗ ਪੈਡਲਰ ਬਾਸਿਤ ਪਰਿਹਾਰ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਇਸ ਦੌਰਾਨ ਅਦਾਲਤ ਨੇ ਰਿਆ ਨੂੰ ਇੱਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ।  ਅਦਾਲਤ ਨੇ ਡਰੱਗਸ ਵੇਚਣ ਵਾਲੇ ਬਾਸੀਤ ਪਰਿਹਾਰ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ।

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ

ਇਸ ਦੇ ਨਾਲ ਹੀ ਰਿਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਾਉਣਾ ਪਏਗਾ। ਉੱਥੇ ਹੀ ਉਸ ਨੂੰ ਮੁੰਬਈ ਤੋਂ ਬਾਹਰ ਜਾਣ ਲਈ ਮਨਜ਼ੂਰੀ ਲੈਣੀ ਪਏਗੀ। ਜਦੋਂ ਵੀ ਰਿਆ ਨੂੰ ਪੁੱਛਗਿੱਛ ਲਈ ਬੁਲਾਇਆ ਜਾਏਗਾ, ਉਸ ਨੂੰ ਮੌਜੂਦ ਹੋਣਾ ਪਵੇਗਾ। ਦੱਸ ਦਈਏ ਕਿ ਪੁਲਿਸ ਨੇ ਰਿਆ ਚੱਕਰਵਰਤੀ ਨੂੰ ਬੀਤੀ 8 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਜ਼ਮਾਨਤ

ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਮਾਮਲਾ ਦਿਨੋਂ -ਦਿਨ ਹੀ ਵਧਦਾ ਜਾ ਰਿਹਾ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਸਦੇ ਪ੍ਰਸ਼ੰਸਕਾਂ ਦਾ ਸ਼ੱਕ ਹੋਰ ਵੀ ਗਹਿਰਾ ਹੁੰਦਾ ਜਾ ਰਿਹਾ ਹੈ। ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਦੀ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਸੀਬੀਆਈ ਦੇ ਹਵਾਲੇ ਕਰ ਦਿੱਤਾ ਗਿਆ ਸੀ।
-PTCNews