ਮੁੱਖ ਮੰਤਰੀ ਕੈਬਨਿਟ ਮੰਤਰੀ ਰਾਣਾ ਸੋਢੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ : ਮਹੇਸ਼ਇੰਦਰ ਗਰੇਵਾਲ 

Book and arrest Rana Sodhi for pocketing double compensation in land case : SAD
ਮੁੱਖ ਮੰਤਰੀ ਕੈਬਨਿਟ ਮੰਤਰੀ ਰਾਣਾ ਸੋਢੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ : ਮਹੇਸ਼ਇੰਦਰ ਗਰੇਵਾਲ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਅਤੇ ਪਰਿਵਾਰਕ ਜ਼ਮੀਨ ਜੋ ਸਰਕਾਰ ਨੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਸੜਕ ਪ੍ਰਾਜੈਕਟ ਲਈ ਐਕਵਾਇਰ ਕੀਤੀ ਹੈ, ਦਾ ਦੁੱਗਣਾ ਮੁਆਵਜ਼ਾ ਲੈਣ ਲਈ ਉਹਨਾਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੰਤਰੀ ਤੇ ਉਹਨਾਂ ਦੇ ਪਰਿਵਾਰ ਨੇ ਪੀ ਡਬਲਿਊ ਵੱਲੋਂ ਐਕਵਾਇਰ ਕੀਤੀ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲਿਆ ਹੈ, ਇਹ ਗੱਲ ਸਾਬਤ ਹੋਣ ਤੋਂ ਬਾਅਦ ਮੁੱਖ ਮੰਤਰੀ ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਸੂਬੇ ਦੇ ਲੋਕ ਵੇਚ ਰਹੇ ਹਨ ਕਿ ਕਵੇਂ ਮੰਤਰੀ ਰਾਣਾ ਸੋਢੀ ਤੇ ਉਹਨਾਂ ਦੇ ਪਰਿਵਾਰ ਨੇ 1962 ਵਿਚ ਜਿਸ ਜ਼ਮੀਨ ਦਾ ਮੁਅਵਾਜ਼ਾ ਲਿਆ ਸੀ, 2013 ਵਿਚ ਉਸਦਾ ਫਿਰ ਮੁਅਵਾਜ਼ਾ ਲੈ ਕੇ ਧੋਖਾ ਕੀਤਾ। ਉਹਨਾਂ ਕਿਹਾ ਕਿ ਪੀ ਡਬਲਿਊ ਡੀ ਵਿਭਾਗ ਨੇ ਖੁਲ੍ਹਾਸਾ ਕੀਤਾ ਹੈ ਕਿ ਮੰਤਰੀ ਤੇ ਉਹਨਾਂ ਦੇ ਪਰਿਵਾਰ ਨੂੰ ਅਦਾਲਤ ਜਾਣ ਤੇ ਤੱਥ ਛੁਪਾ ਕੇ ਆਪਣੇ ਹੱਕ ਵਿਚ ਫੈਸਲਾ ਲੈਣ ਮਗਰੋਂ 1 ਕਰੋੜ 83 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ।

ਗਰੇਵਾਲ ਨੇ ਕਿਹਾ ਕਿ ਹੁਣ ਜਦੋਂ ਸੋਢੀ ਪਰਿਵਾਰ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਤਾਂ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦੋਸ਼ੀਆਂ ਖਿਲਾਫ ਕਾਰਵਾਈ ਕਰੇ। ਉਹਨਾਂ ਕਿਹਾ ਕਿ ਜਨਤਕ ਜੀਵਨ ਵਿਚ ਪਾਰਦਰਸ਼ਤਾ ਵੀ ਇਹੀ ਮੰਗ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਕਾਰਵਾਈ ਕਰ ਕੇ ਉਦਾਹਰਣ ਪੇਸ਼ ਕਰਨ।

ਅਕਾਲੀ ਆਗੂ ਨੇ ਕਿਹਾ ਕਿ ਮਾਮਲੇ ਵਿਚ ਸਾਰੇ ਦੋਸ਼ੀਆਂ ਦੇ ਖਿਲਾਫ ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਨੇ ਮੁੱਖ ਮੰਤਰੀਰ ਨੁੰ ਇਹ ਵੀ ਕਿਹਾ ਕਿ ਉਹ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਦੇ ਰਾਹ ਵਿਚ ਰਾਣਾ ਸੋਢੀ ਨਾਲ ਆਪਣੀ ਨਿੱਜੀ ਦੋਸਤੀ ਨੂੰ ਨਾ ਆਉਣ ਦੇਣ ਅਤੇ ਉਹਨਾਂ ਨੁੰ ਮੰਤਰੀ ਵਜੋਂ ਤੁਰੰਤ ਬਰਖ਼ਾਸਤ ਕਰਨ ਅਤੇ ਲਏ ਦੁੱਗਣੇ ਮੁਆਵਜ਼ੇ ਦੀ ਵਸੂਲੀ ਦੇ ਵੀ ਹੁਕਮ ਜਾਰੀ ਕਰਨ।
-PTCNews