Advertisment

ਪਟਿਆਲਾ 'ਚ ਕਿਤਾਬ ਵਿਕਰੇਤਾ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਮਚਿਆ ਹੜਕੰਪ, ਕਿਤਾਬਾਂ ਖਰੀਦਣ ਵਾਲਿਆਂ ਦੀ ਹੋਵੇਗੀ ਜਾਂਚ

author-image
Shanker Badra
Updated On
New Update
ਪਟਿਆਲਾ 'ਚ ਕਿਤਾਬ ਵਿਕਰੇਤਾ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਮਚਿਆ ਹੜਕੰਪ, ਕਿਤਾਬਾਂ ਖਰੀਦਣ ਵਾਲਿਆਂ ਦੀ ਹੋਵੇਗੀ ਜਾਂਚ
Advertisment
ਪਟਿਆਲਾ 'ਚ ਕਿਤਾਬ ਵਿਕਰੇਤਾ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਮਚਿਆ ਹੜਕੰਪ, ਕਿਤਾਬਾਂ ਖਰੀਦਣ ਵਾਲਿਆਂ ਦੀ ਹੋਵੇਗੀ ਜਾਂਚ:ਪਟਿਆਲਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ 'ਚ ਸਭ ਤੋਂ ਜ਼ਿਆਦਾ ਮਾਮਲੇ ਮੋਹਾਲੀ -ਚੰਡੀਗੜ੍ਹ 'ਚ ਪਾਏ ਜਾ ਰਹੇ ਹਨ। ਚੰਡੀਗੜ੍ਹ ਸ਼ਹਿਰ 'ਚ ਕੁੱਲ 23 ਕੇਸ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 4 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ 11 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸਫਾਬਾਦੀ ਗੇਟ ਦੇ ਪਾਜ਼ੀਟਿਵ ਵਿਅਕਤੀ ਦੇ ਸੰਪਰਕ 'ਚ ਆਏ ਕਿਤਾਬਾਂ ਵਾਲੇ ਬਜ਼ਾਰ 'ਚ ਰਹਿਣ ਵਾਲੇ 52 ਸਾਲਾ ਪੁਸਤਕ ਵਿਕਰੇਤਾ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ 'ਤੇ ਰੈਪਿਡ ਰਿਸਪਾਂਸ ਟੀਮਾਂ ਵਲੋਂ ਉਸ ਦੀ ਪਤਨੀ ਅਤੇ ਦੋਨੋਂ ਬੱਚਿਆਂ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਸੀ। ਹੁਣ ਉਪਰੋਕਤ ਵਿਕਰੇਤਾ ਦੀ ਪਤਨੀ ਅਤੇ ਦੋ ਬੇਟਿਆਂ ਦੀ ਰਿਪੋਰਟ ਵੀ ਪਾਜ਼ੀਟਿਵ ਆ ਗਈ ਹੈ। ਪਟਿਆਲਾ ਦੀ ਬੁਕਸ ਮਾਰਕੀਟ ਵਿੱਚ ਇੱਕ ਕਿਤਾਬ ਵਿਕਰੇਤਾ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਪ੍ਰਸ਼ਾਸਨ ਵੱਲੋਂ ਬੁੱਕ ਵਿਕਰੇਤਾ ਤੋਂ ਕਿਤਾਬਾਂ ਖਰੀਦਣ ਵਾਲੇ ਮਾਪਿਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਕਿਹਾ ਹੈ। ਸਵਾਲ ਇਹ ਬਣਦਾ ਹੈ ਕਿ ਇਸ ਕਰਫਿਊ ਦੌਰਾਨ ਕੁਝ ਖ਼ਾਸ ਬੁੱਕ ਡਿਪੂਆਂ ਤੋਂ ਕਿਤਾਬਾਂ ਖਰੀਦਣ ਲਈ ਮਾਪਿਆਂ ਨੂੰ ਕਿਸ ਨੇ ਮਜਬੂਰ ਕੀਤਾ ? ਇਸ ਸਬੰਧੀ ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕੁਝ ਦਿਨ ਪਹਿਲਾਂ ਕਈ ਬੁੱਕ ਵਿਕਰੇਤਾਵਾਂ ਨੇ ਡੀਸੀ ਦਫ਼ਤਰ ਤੱਕ ਕਿਤਾਬਾਂ ਵੇਚਣ ਲਈ ਸੰਪਰਕ ਕੀਤਾ ਸੀ ਪ੍ਰੰਤੂ ਉਨ੍ਹਾਂ ਨੂੰ ਮਨ੍ਹਾ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 216 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 57 , ਜਲੰਧਰ – 38 , ਪਠਾਨਕੋਟ – 24 , ਨਵਾਂਸ਼ਹਿਰ – 19 , ਅੰਮ੍ਰਿਤਸਰ – 11 , ਲੁਧਿਆਣਾ – 16, ਮਾਨਸਾ – 11, ਪਟਿਆਲਾ – 11 ,  ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਬਰਨਾਲਾ – 2,ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 , ਸ੍ਰੀ ਮੁਕਤਸਰ ਸਾਹਿਬ – 1 , ਗੁਰਦਾਸਪੁਰ- 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 15 ਮੌਤਾਂ ਹੋ ਚੁੱਕੀਆਂ ਹਨ ਅਤੇ 30 ਮਰੀਜ਼ ਠੀਕ ਹੋ ਚੁੱਕੇ ਹਨ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment