ਮੁੱਖ ਖਬਰਾਂ

ਜਲੰਧਰ ਹਾਈਟਸ-1 ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

By Baljit Singh -- June 24, 2021 11:06 am -- Updated:Feb 15, 2021

ਜਲੰਧਰ: 30 ਸਾਲਾ ਨੌਜਵਾਨ ਨੇ ਬੁੱਧਵਾਰ ਨੂੰ ਜਲੰਧਰ ਹਾਈਟਸ-1 ਵਿਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪੜੋ ਹੋਰ ਖਬਰਾਂ: ਸ਼ਿਕਾਇਤ ਹੋਈ ਤਾਂ 24 ਘੰਟਿਆਂ ਵਿਚ ਬੰਦ ਕਰਨਾ ਹੋਵੇਗਾ ਫਰਜ਼ੀ ਅਕਾਊਂਟ, ਸੋਸ਼ਲ ਮੀਡੀਆ ਕੰਪਨੀਆਂ ਲਈ ਨਵਾਂ ਨਿਯਮ

ਮ੍ਰਿਤਕ ਦੀ ਪਛਾਣ ਅਮਨ ਇੰਦਰਜੀਤ ਸਿੰਘ ਪੁੱਤਰ ਅਜਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਸਬੰਧੀ ਅਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਨਹੀਂ ਹੋਏ ਹਨ।

ਪੜੋ ਹੋਰ ਖਬਰਾਂ: ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਫਿਰ 50 ਹਜ਼ਾਰ ਤੋਂ ਵਧੇਰੇ ਮਾਮਲੇ, 1321 ਲੋਕਾਂ ਦੀ ਗਈ ਜਾਨ

ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਵੀਰਵਾਰ ਨੂੰ ਪੁਲਸ ਮ੍ਰਿਤਕ ਦਾ ਪੋਸਟਮਾਰਟਮ ਕਰਵਾਏਗੀ। ਚੌਕੀ ਇੰਚਾਰਜ ਨੇ ਕਿਹਾ ਕਿ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ। ਪੁਲਸ ਵੱਲੋਂ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਪਾਵਰਕਾਮ ਝੋਨੇ ਲਈ 8 ਘੰਟੇ ਬਿਜਲੀ ਦੇਣ ‘ਚ ਨਾਕਾਮ, ਕਿਸਾਨ ਹੋਏ ਤੱਤੇ

-PTC News

  • Share