Fri, Apr 19, 2024
Whatsapp

ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰ

Written by  Ravinder Singh -- May 22nd 2022 11:39 AM -- Updated: May 22nd 2022 06:57 PM
ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰ

ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰ

ਪਟਿਆਲਾ : ਪਟਿਆਲਾ ਵਿਖੇ ਸਵੇਰੇ ਭਿਆਨਕ ਵਾਰਦਾਤ ਵਾਪਰ ਗਈ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ 'ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁੱਤਰ ਉਤੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ। ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਨਜ਼ਦੀਕ ਪੈਂਦੇ ਕੁਆਰਟਰ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਦਾ ਜਿੱਥੇ ਦੇਰ ਰਾਤ ਕਤਲ ਕਰ ਦਿੱਤਾ ਗਿਆ ਉੱਥੇ ਹੀ ਹਮਲੇ ਦੌਰਾਨ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਉਸ ਦੇ ਨਜ਼ਦੀਕ ਰਹਿ ਰਹੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰਇਸ ਦੀ ਸੂਚਨਾ ਮਿਲਦਿਆਂ ਮੌਕੇ ਉਤੇ ਪੁੱਜੀ ਥਾਣਾ ਅਨਾਜ ਮੰਡੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ। ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ। ਇਸ ਤੋਂ ਭੜਕੇ ਵਿਅਕਤੀ ਨੇ ਸ਼ਨਿੱਚਰਵਾਰ ਦੇਰ ਰਾਤ ਮਾਂ-ਪੁੱਤ 'ਤੇ ਹਮਲਾ ਕਰ ਦਿੱਤਾ ਸੀ। ਜਿਸ ਕਾਰਨ ਔਰਤ ਦੀ ਜਾਨ ਚਲੀ ਗਈ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ਬੀਬੀ ਸਤਵਿੰਦਰ ਕੌਰ (47) ਸਮੇਤ ਉਸ ਦੇ ਪੁੱਤਰ ਮਨਪ੍ਰੀਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਵਾਲੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਮੁਲਾਜ਼ਮ ਬੀਬੀ ਸਤਵਿੰਦਰ ਕੌਰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਤੌਰ ਸੇਵਾਦਾਰ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ,ਜਿਸ ਦਾ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿਚ ਮਹਿਲਾ ਮੁਲਾਜ਼ਮ ਦਾ ਕਤਲ ਕਰਨ ਅਤੇ ਉਸਦੇ ਪੁੱਤਰ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੀ ਵਾਪਰੀ ਘਟਨਾ ਨੂੰ ਅੰਜਾਮ ਦੇਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅਸਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰ 'ਚ ਵਾਪਰੀ ਘਟਨਾ ਮੰਦਭਾਗੀ : ਜਥੇਦਾਰ ਕਰਨੈਲ ਸਿੰਘ ਪੰਜੋਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ਬੀਬੀ ਸਤਵਿੰਦਰ ਕੌਰ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਜਥੇਦਾਰ ਪੰਜੋਲੀ ਨੇ ਕਿਹਾ ਕਿ ਇਸ ਘਟਨਾ ਵਿੱਚ ਉਸ ਦੇ ਪੁੱਤਰ ਮਨਪ੍ਰੀਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਜੋ ਪੀਜੀਆਈ ਵਿਖੇ ਗੰਭੀਰ ਰੂਪ ਵਿੱਚ ਜ਼ੇਰੇ ਇਲਾਜ ਹੈ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ। ਇਹ ਵੀ ਪੜ੍ਹੋ : ਵੱਡੀ ਕਾਰਵਾਈ : 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ


Top News view more...

Latest News view more...