Thu, Apr 18, 2024
Whatsapp

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

Written by  Shanker Badra -- July 31st 2020 11:32 AM
ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ:ਬ੍ਰਾਜ਼ੀਲੀਆ : ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਮਿਸ਼ੇਲ ਬੋਲਸੋਨਾਰੋ ਵੀ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। [caption id="attachment_421596" align="aligncenter" width="300"] ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ[/caption] ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਬੋਲਸੋਨਾਰੋ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਇਲਾਜ ਤੋਂ ਬਾਅਦ ਹੁਣ ਉਹ ਠੀਕ ਹੋ ਚੁੱਕੇ ਹਨ। ਉਨ੍ਹਾਂ ਨੇ 25 ਜੁਲਾਈ ਨੂੰ ਦੱਸਿਆ ਸੀ ਕਿ ਉਨਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਅਤੇ ਉਨ੍ਹਾਂ ਨੂੰ ਹੁਣ ਕੋਰੋਨਾ ਨਹੀਂ ਹੈ। [caption id="attachment_421595" align="aligncenter" width="300"] ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ[/caption] ਬੋਲਸੋਨਾਰੋ ਨੇ ਪਹਿਲੀ ਜਾਂਚ ਤੋਂ ਬਾਅਦ 7 ਜੁਲਾਈ ਨੂੰ ਆਪਣੇ ਕੋਰੋਨਾ ਸੰਕਰਮਣ ਹੋਣ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਦਫ਼ਤਰ ਪਲਾਨਾਲਟੋ ਪੈਲੇਸ ਅਨੁਸਾਰ ਮਿਸ਼ੇਲ ਬੋਲਸੋਨਾਰੋ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਵੱਲੋਂ ਕੋਰੋਨਾ ਨਾਲ ਜੁੜੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। [caption id="attachment_421597" align="aligncenter" width="300"] ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ[/caption] ਇਸ ਤੋਂ ਇਲਾਵਾ ਵੀਰਵਾਰ ਨੂੰ ਬ੍ਰਾਜ਼ੀਲ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਮਾਰਕੋਸ ਪੋਂਟੇਸ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਪੌਂਟੇਸ, ਬੋਲਸੋਨਾਰੋ ਸਰਕਾਰ ਵਿਚ ਪੰਜਵੇਂ ਮੰਤਰੀ ਹਨ ਜੋ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। -PTCNews


Top News view more...

Latest News view more...