Advertisment

Earthquake: ਦਿੱਲੀ 'ਚ ਦੁਪਹਿਰ ਵੇਲੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ

author-image
Shanker Badra
Updated On
New Update
Earthquake: ਦਿੱਲੀ 'ਚ ਦੁਪਹਿਰ ਵੇਲੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
Advertisment
Earthquake: ਦਿੱਲੀ 'ਚ ਦੁਪਹਿਰ ਵੇਲੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ:ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਐਤਵਾਰ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਐਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮੈਗਨੀਟਿਊਡ ਮਾਪੀ ਗਈ ਹੈ। ਉੱਥੇ ਭੂਚਾਲ ਦੇ ਝਟਕੇ ਲੱਗਦਿਆਂ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਹਨ। ਇਸ ਦੌਰਾਨ ਫਲੈਟਾਂ 'ਚ ਰਹਿਣ ਵਾਲੇ ਲੋਕ ਜ਼ਿਆਦਾ ਡਰੇ ਤੇ ਸਹਿਮੇ ਦਿਖਾਈ ਦਿੱਤੇ ਹਨ। publive-image ਦੱਸ ਦੇਈਏ ਕਿ ਇਸ ਤੋਂ ਪਹਿਲਾਂ 12-13 ਅਪ੍ਰੈਲ ਨੂੰ ਦਿੱਲੀ-ਐੱਨਸੀਆਰ 'ਚ ਲਗਾਤਾਰ 2 ਦਿਨ ਭੂਚਾਲ ਦੇ ਝਟਕੇ ਲੱਗੇ ਸਨ ਅਤੇ ਭੂਚਾਲ ਦਾ ਕੇਂਦਰ ਦਿੱਲੀ 'ਚ ਹੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕਰ ਰਹੇ ਹਨ। ਇਸ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। -PTCNews-
earthquake earthquake-delhi-ncr
Advertisment

Stay updated with the latest news headlines.

Follow us:
Advertisment