Breaking News Live: ਜਹਾਂਗੀਰਪੁਰੀ ਢਾਹੁਣ ਦੀ ਮੁਹਿੰਮ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ
Breaking News Live : ਦੇਸ਼ ਭਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਕੋਰੋਨਾ ਵਾਇਰਸ ਫਿਰ ਤੋਂ ਜ਼ੋਰ ਫੜਦਾ ਜਾ ਰਿਹਾ ਹੈ। ਹਾਲਾਂਕਿ ਇਸ ਵਾਰ ਵਾਇਰਸ ਦਾ ਅਸਰ ਬੱਚਿਆਂ 'ਤੇ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ।ਗਾਜ਼ੀਆਬਾਦ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 20 ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਐਕਟਿਵ ਕੇਸਾਂ ਦੀ ਗਿਣਤੀ 150 ਦੇ ਕਰੀਬ ਹੋ ਗਈ ਹੈ। ਇਸ ਦੇ ਨਾਲ ਹੀ ਗੁਆਂਢੀ ਜ਼ਿਲ੍ਹੇ ਗੌਤਮ ਬੁੱਧ ਨਗਰ ਵਿੱਚ 24 ਘੰਟਿਆਂ ਵਿੱਚ 107 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇੱਥੇ ਐਕਟਿਵ ਕੇਸਾਂ ਦੀ ਗਿਣਤੀ 441 ਹੋ ਗਈ ਹੈ। ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਗਿਣਤੀ 162 ਤੱਕ ਪਹੁੰਚ ਗਈ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ 25 ਤੋਂ ਵੱਧ ਸਕੂਲਾਂ ਵਿੱਚ ਕੋਰੋਨਾ ਫੈਲ ਚੁੱਕਾ ਹੈ। ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰਦੇ ਹਨ।
Breaking News Live -
1:45 PM । ਅੰਮ੍ਰਿਤਸਰ : ਗੁਰੂ ਨਾਨਕ ਹਸਪਤਾਲ 'ਚ ਇਕ ਔਰਤ ਨੇ ਚਾਰ ਬੱਚਿਆਂ ਨੂੰ ਜਨਮ ਦੇ ਕੇ ਇਕ ਮਿਸਾਲ ਕਾਇਮ ਕੀਤੀ ਹੈ। ਚਾਰੇ ਬੱਚੇ ਸਿਹਤਮੰਦ ਹਨ ਅਤੇ ਡਾਕਟਰ ਮੁਤਾਬਕ ਉਨ੍ਹਾਂ ਦਾ ਭਾਰ ਡੇਢ ਕਿੱਲੋ ਹੈ। ਫਿਲਹਾਲ ਚਾਰੇ ਬੱਚਿਆਂ ਨੂੰ ਆਈ.ਸੀ.ਯੂ. ਵਿੱਚ ਹਨ।
11:40 AM । ਜਹਾਂਗੀਰਪੁਰੀ ਢਾਹੁਣ ਦੀ ਮੁਹਿੰਮ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ
11:00 AM । ਚੰਡੀਗੜ੍ਹ ਦੇ ਰਹਿਣ ਵਾਲੇ ਬ੍ਰਿਜ ਮੋਹਨ ਨੇ ਤਾਂ ਕਮਾਲ ਹੀ ਕਰ ਦਿੱਤੀ ਹੈ। ਉਸਦਾ ਸ਼ੌਂਕ ਹੀ ਵੱਖਰੀ ਕਿਸਮ ਦਾ ਹੈ। ਉਸ ਨੇ ਆਪਣੀ ਹੌਂਡਾ ਐਕਟਿਵਾ ਉੱਤੇ ਵੀਆਈਪੀ ਨੰਬਰ ਲਗਾਉਣ ਲਈ 15 ਲੱਖ ਰੁਪਏ ਖਰਚ ਕੀਤੇ ਹਨ। ਇਹ ਗੱਲ ਇਸ ਕਰਕੇ ਹੈਰਾਨ ਕਰਦੀ ਹੈ ਕਿ ਐਕਟਿਵ ਸਿਰਫ 71000 ਰੁਪਏ ਦੀ ਹੈ ਪਰ ਉਸ ਉੱਤੇ ਨੰਬਰ ਲਗਾਉਣ ਲਈ 15 ਲੱਖ ਰੁਪਏ ਖਰਚ ਕੀਤੇ ਹਨ।
10:40 AM । ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਘਰ ਅੱਜ ਪੰਜਾਬ ਪੁਲਿਸ ਪਹੁੰਚੀ ਹੈ। ਇਸ ਸਬੰਧੀ ਜਾਣਕਾਰੀ ਕੁਮਾਰ ਵਿਸ਼ਵਾਸ ਨੇ ਖੁਦ ਦਿੱਤੀ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਅੱਜ ਸਵੇਰੇ ਸਵੇਰੇ ਪੰਜਾਬ ਪੁਲਿਸ ਘਰ ਆਈ ਹੈ।
10:15 AM । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਅੱਜ ਅਦਾਲਤ ਵਿੱਚ ਪੇਸ਼ੀ ਹੋਵੇਗੀ। ਅਦਾਲਤ ਵਿੱਚ ਰੈਗੂਲਰ ਬੇਲ ਉੱਤੇ ਸੁਣਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਹ ਕਪੂਰਥਲਾ ਦੀ ਜੇਲ੍ਹ ਵਿੱਚ ਬੰਦ ਹਨ।
9:15 AM । ਰਾਜਾ ਵੜਿੰਗ 22 ਅਪ੍ਰੈਲ ਨੂੰ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਅਹੁਦਾ ਸੰਭਾਲਣਗੇ।
8:50AM । ਲੁਧਿਆਣਾ ਦੇ ਟਿੱਬਾ ਰੋਡ 'ਤੇ ਸਥਿਤ ਮੱਕੜ ਕਲੋਨੀ ਨੇੜੇ ਕੂੜਾ ਡੰਪ ਦੇ ਕੋਲ ਬਣੀ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ।
8:30 AM । ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਹੋਰ ਮੁਲਜ਼ਮ ਗੁਲਾਮ ਰਸੂਲ ਉਰਫ਼ ਗੁੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗੁੱਲੀ 'ਤੇ ਸੋਨੂੰ ਚਿਕਨਾ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ।
8:20 AM । ਭਾਰਤ ਪਾਕਿਸਤਾਨ ਸਰਹੱਦ ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਜਾਰੀ
7:30 AM । ਦੇਸ਼ ਭਰ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਊਰਜਾ ਮੰਤਰੀ ਦੀ ਅੱਜ ਅਹਿਮ ਮੀਟਿੰਗ ਹੋ ਸਕਦੀ ਹੈ। 7:20 AM ।ਪੀਜੀਆਈ ਪਾਵਰ ਗਰਿੱਡ 'ਚ ਅਚਾਨਕ ਅੱਗ ਲੱਗੀ। ਜਿਸ ਕਾਰਨ ਪੀਜੀਆਈ ਰਿਹਾਇਸ਼ੀ ਕੰਪਲੈਕਸ, ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ ਕਈ ਸੈਕਟਰਾਂ ਵਿੱਚ ਬਿਜਲੀ ਗੁੱਲ ਰਹੀ।
7:00 AM । ਗਾਜ਼ੀਆਬਾਦ ਤੇ ਨੋਇਡਾ ਦੇ 25 ਸਕੂਲ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ 200 ਦੇ ਕਰੀਬ ਬੱਚੇ ਕੋਰੋਨਾ ਪੌਜ਼ੀਟਿਵ ਆਏ ਹਨ।
ਇਹ ਵੀ ਪੜ੍ਹੋ:ਕੋਰੋਨਾ ਦਾ ਕਹਿਰ, ਗਾਜ਼ੀਆਬਾਦ-ਨੋਇਡਾ ਦੇ 25 ਸਕੂਲਾਂ ਆਏ ਲਪੇਟ 'ਚ, 200 ਦੇ ਕਰੀਬ ਬੱਚੇ ਪੌਜ਼ੀਟਿਵ
-PTC News