Advertisment

ਰੌਸ਼ਨ ਹੋਇਆ ਕੁੰਡਲੀ-ਸਿੰਘੂ ਬਾਰਡਰ, ਘਰ ਪਰਤਣ ਤੋਂ ਪਹਿਲਾਂ ਕਿਸਾਨਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

author-image
Riya Bawa
Updated On
New Update
ਰੌਸ਼ਨ ਹੋਇਆ ਕੁੰਡਲੀ-ਸਿੰਘੂ ਬਾਰਡਰ, ਘਰ ਪਰਤਣ ਤੋਂ ਪਹਿਲਾਂ ਕਿਸਾਨਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Advertisment
ਸੋਨੀਪਤ: ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਤੇ ਹੋਰ ਕਿਸਾਨ ਮੰਗਾਂ 'ਤੇ ਸਹਿਮਤੀ ਬਣਨ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਸਸਪੈਂਡ ਕਰ ਦਿੱਤਾ। ਇਸ ਦੌਰਾਨ ਹੁਣ ਕਿਸਾਨ ਘਰ ਵਾਪਸੀ ਕਰ ਰਹੇ ਹਨ। ਬੀਤੇ ਦਿਨੀ ਕਿਸਾਨਾਂ ਨੇ ਸੋਨੀਪਤ ਦੇ ਕੁੰਡਲੀ-ਸਿੰਘੂ ਬਾਰਡਰ ਨੂੰ ਮੋਮਬੱਤੀਆਂ ਦੀ ਰੌਸ਼ਨੀ ਨਾਲ ਰੌਸ਼ਨ ਕੀਤਾ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਹੱਦ 'ਤੇ 734 ਮੋਮਬੱਤੀਆਂ ਜਗਾਈਆਂ ਗਈਆਂ। ਇਸ ਦੌਰਾਨ ਕਿਸਾਨਾਂ ਦੀਆਂ ਅੱਖਾਂ ਵੀ ਨਮ ਰਹੀਆਂ।
Advertisment
publive-image   ਸਿੰਘੂ ਬਾਰਡਰ ਤੋਂ ਕਿਸਾਨ ਫਤਿਹ ਯਾਤਰਾ ਦੇ ਨਾਲ ਆਪਣੇ ਘਰਾਂ ਨੂੰ ਪਰਤ ਰਹੇ ਹਨ ਪਰ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਉਹ ਭੁੱਲ ਨਹੀਂ ਸਕੇ। ਐਤਵਾਰ ਨੂੰ ਸਰਹੱਦ 'ਤੇ ਰਵਾਨਾ ਹੋਣ ਤੋਂ ਪਹਿਲਾਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਹੱਦ 'ਤੇ ਮੋਮਬੱਤੀਆਂ ਦੀ ਰੋਸ਼ਨੀ ਕੀਤੀ ਗਈ। ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ। publive-image ਸਰਹੱਦ ਤੋਂ ਬਹੁਤੇ ਕਿਸਾਨਾਂ ਦੇ ਘਰਾਂ ਨੂੰ ਪਰਤਣ ਨਾਲ ਅੰਦੋਲਨ ਖਤਮ ਹੋ ਗਿਆ। ਹੁਣ ਕੁਝ ਟੁੱਟੀਆਂ ਝੌਂਪੜੀਆਂ ਅਤੇ ਢਾਂਚੇ ਨਾਲ ਸਾਮਾਨ ਖਿੱਲਰਿਆ ਪਿਆ ਹੈ। ਕਿਸਾਨ ਇਸ ਦੀ ਸਫ਼ਾਈ ਵਿੱਚ ਲੱਗੇ ਹੋਏ ਹਨ। ਪੂਰੀ ਸਰਹੱਦ 'ਤੇ ਸਫ਼ਾਈ ਲਈ ਮੁਹਿੰਮ ਚਲਾਈ ਜਾ ਰਹੀ ਹੈ। ਜਿਹੜੇ ਕਿਸਾਨ ਅਜੇ ਵੀ ਸਰਹੱਦ 'ਤੇ ਕੰਮ 'ਤੇ ਲੱਗੇ ਹੋਏ ਹਨ, ਉਨ੍ਹਾਂ ਨੇ ਜਾਣ ਤੋਂ ਪਹਿਲਾਂ ਸ਼ਹੀਦ ਕਿਸਾਨਾਂ ਨੂੰ ਯਾਦ ਕੀਤਾ ਹੈ। publive-image ਦੂਜੇ ਪਾਸੇ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਰਬਾਰ ਸਾਹਿਬ, ਸ੍ਰੀ ਅੰਮਿਤਸਰ ਵਿਖੇ ਨਤਮਸਤਕ ਹੋਣਗੀਆਂ। ਕਿਸਾਨਾਂ ਨੇ ਇਸ ਦਾ ਕਿਸਾਨ ਮੋਰਚੇ ਦੀ ਮੀਟਿੰਗ ਸਮੇਂ ਪਹਿਲਾਂ ਹੀ ਐਲਾਨ ਕੀਤਾ ਸੀ। ਕਿਸਾਨ ਆਪਣੀ ਜਿੱਤ ਦੀ ਖੁਸ਼ੀ ਵਜੋਂ ਦਰਬਾਰ ਸਾਹਿਬ ਮੱਥਾ ਟੇਕਣਗੇ। ਇਸ ਮੌਕੇ ਕਿਸਾਨ ਲੀਡਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਜਾਏਗਾ। publive-image publive-image -PTC News-
punjab farmer-protest singhu-border kisan farm-laws
Advertisment

Stay updated with the latest news headlines.

Follow us:
Advertisment