Advertisment

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ

author-image
Shanker Badra
Updated On
New Update
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ
Advertisment
publive-image ਚੰਡੀਗੜ੍ਹ : ਟੋਕੀਓ ਓਲੰਪਿਕ (
Advertisment
Tokyo Olympics ) 'ਚ ਭਾਰਤੀ ਪੁਰਸ਼ ਹਾਕੀ ਟੀਮ ( Indian hockey team ) ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ 41 ਸਾਲ ਦੇ ਸੋਕੇ ਨੂੰ ਖ਼ਤਮ ਕਰਦੇ ਹੋਏ ਭਾਰਤ ਨੂੰ ਹਾਕੀ ਵਿਚ ਬਰੌਂਜ਼ ਮੈਡਲ (Men's hockey bronze ) ਦਿਵਾਇਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਇਹ ਮੈਡਲ ਜਿੱਤਿਆ ਹੈ। ਦੋਵੇਂ ਟੀਮਾਂ ਸੈਮੀਫਾਈਨਲ ਵਿੱਚ ਹਾਰ ਗਈਆਂ ਸਨ। ਭਾਰਤ ਨੂੰ 1980 ਤੋਂ ਬਾਅਦ ਇਹ ਮੈਡਲ ਮਿਲਿਆ ਹੈ।
Advertisment
publive-image ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ ਪੜ੍ਹੋ ਹੋਰ ਖ਼ਬਰਾਂ : ਭਾਰਤ ਨੇ 41 ਸਾਲ ਬਾਅਦ ਹਾਕੀ ’ਚ ਜਿੱਤਿਆ ਕਾਂਸੀ ਦਾ ਤਗ਼ਮਾ , ਜਰਮਨੀ ਨੂੰ 5-4 ਨਾਲ ਹਰਾਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਟੀਮ ਦੀ ਇਸ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ ਹੈ। ਹਾਕੀ ਟੀਮ ਨੂੰ ਵਧਾਈ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਟੀਮ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬ ਤੋਂ ਖਿਡਾਰੀਆਂ ਨੂੰ ਇੱਕ ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। publive-image ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਇਹ ਇਤਿਹਾਸਕ ਮੌਕਾ ਸੀ, ਜਦੋਂ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।
Advertisment
publive-image ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨੌਜੁਆਨੀ ਨੂੰ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਵੱਡਾ ਮਹੱਤਵ ਰੱਖਦੀਆਂ ਹਨ, ਇਸ ਲਈ ਨੌਜੁਆਨੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾ ਮਾਰਨੀਆਂ ਚਾਹੀਦੀਆਂ ਹਨ। publive-image ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਮੁਬਾਰਕਾਂ ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਲੜਕੀਆਂ ਦੀ ਹਾਕੀ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਲੜਕੀਆਂ ਦੀ ਟੀਮ ਤੋਂ ਵੀ ਦੇਸ਼ ਨੂੰ ਵੱਡੀਆਂ ਆਸਾਂ ਹਨ। ਉਨ੍ਹਾਂ ਓਲੰਪਿਕ ਵਿਚ ਪ੍ਰਾਪਤੀਆਂ ਕਰਨ ਵਾਲੇ ਸਮੂਹ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਵੀ ਭਾਰਤੀ ਹਾਕੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ। -PTCNews publive-image-
india indian-hockey-team germany tokyo-olympics tokyo-olympics-2021 mens-hockey-bronze
Advertisment

Stay updated with the latest news headlines.

Follow us:
Advertisment