ਕਾਂਸੀ ਦਾ ਤਗਮਾ ਜਿੱਤਣ ਵਾਲੀ ਨਵਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ ਨੇ ਨਵਜੀਤ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ,ਸ਼ਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ ਨੇ ਨਵਜੀਤ ਕੌਰ ਦੀ ਪ੍ਰਾਪਤੀ ’ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਉਸ ਦੀ ਪ੍ਰਾਪਤੀ ਨੂੰ ਹੋਰਨਾਂ ਲਈ ਪ੍ਰੇਰਣਾ ਸਰੋਤ ਦੱਸਿਆ।ਉਨ੍ਹਾਂ ਕਿਹਾ ਕਿ ਇੱਕ ਸਿੱਖ ਲੜਕੀ ਵੱਲੋਂ ਵਿਸ਼ਵ ਪੱਧਰੀ ਪ੍ਰਾਪਤੀ ਨਾਲ ਸਮੁੱਚੀ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
ਇਸ ਮੌਕੇ ਨਵਜੀਤ ਕੌਰ ਨੇ ਕਿਹਾ ਕਿ ਇਹ ਪ੍ਰਾਪਤੀ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੋ ਸਕੀ ਹੈ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਮਾਣ ਲਈ ਧੰਨਵਾਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਵਾਲ,ਵਧੀਕ ਮੈਨੇਜਰ ਸੁਖਰਾਜ ਸਿੰਘ,ਜਤਿੰਦਰਪਾਲ ਸਿੰਘ ਅਤੇ ਨਵਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਸ ਦੇ ਪਿਤਾ ਜਸਪਾਲ ਸਿੰਘ,ਮਾਤਾ ਕੁਲਦੀਪ ਕੌਰ ਸਮੇਤ ਹੋਰ ਰਿਸ਼ਤੇਦਾਰ ਹਾਜ਼ਰ ਸਨ।
-PTCNews