ਸ੍ਰੀ ਮੁਕਤਸਰ ਸਾਹਿਬ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ 'ਚ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ  

ਸ੍ਰੀ ਮੁਕਤਸਰ ਸਾਹਿਬ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ:ਸ੍ਰੀ ਮੁਕਤਸਰ ਸਾਹਿਬ : ਸਥਾਨਕ ਫੈਕਟਰੀ ਰੋਡ ‘ਤੇ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਰੋਡ ਵਾਸੀ ਕਰਨ ਕੁਮਾਰ, ਮਹੇਸ਼ ਅਤੇ ਚਿੰਕੀ ਇੱਕੋ ਘਰ ਵਿਚ ਰਹਿੰਦੇ ਸਨ।

ਸ੍ਰੀ ਮੁਕਤਸਰ ਸਾਹਿਬ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

ਮ੍ਰਿਤਕ ਦੀ ਪਤਨੀ ਅਨੁਸਾਰ ਵੱਡਾ ਭਰਾ ਮਹੇਸ਼ ਅਤੇ ਚਿੰਕੀ ਸ਼ਰਾਬ ਪੀਤੀ ਹੋਣ ਕਾਰਨ ਕਿਸੇ ਗਲ ਨੂੰ ਲੈ ਕੇ ਆਪਸ ਵਿਚ ਹਥਾਪਾਈ ਹੋ ਗਏ, ਇਸ ‘ਤੇ ਜਦ ਕਰਨ ਉਹਨਾਂ ਨੂੰ ਛਡਾਉਣ ਗਿਆ ਤਾਂ ਕਥਿਤ ਤੌਰ ‘ਤੇ ਮਹੇਸ਼ ਨੇ ਕਰਨ ‘ਤੇ ਚਾਕੂ ਨਾਲ ਵਾਰ ਕਰ ਦਿੱਤਾ।

ਸ੍ਰੀ ਮੁਕਤਸਰ ਸਾਹਿਬ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

ਉਸਨੇ ਛੋਟੇ ਚਿੰਕੀ ਦੇ ਵੀ ਚਾਕੂ ਮਾਰੇ। ਰੌਲਾ ਪੈਣ ‘ਤੇ ਮੁਹੱਲਾ ਵਾਸੀਆਂ ਨੇ ਦੋਵਾਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਿਥੇ ਕਰਨ ਕੁਮਾਰ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ‘ਚ ਜਾਂਚ ਕਰ ਰਹੀ ਹੈ। ਵੱਡਾ ਭਰਾ ਮਹੇਸ਼ ਮੌਕੇ ਤੋਂ ਫਰਾਰ ਹੋ ਗਿਆ ਹੈ।
-PTCNews