ਬੀ. ਐੱਸ. ਐੱਫ. ਨੂੰ ਮਿਲੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
ਤਰਨਤਾਰਨ: ਭਾਰਤ ਪਾਕਿ ਸੀਮਾ ’ਤੇ ਤਾਇਨਾਤ ਬੀ. ਐੱਸ. ਐੱਫ. ਦੀ 71 ਬਟਾਲੀਅਨ ਵਲੋਂ ਇਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕਰੋੜਾਂ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜ਼ਿਲਾ ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਦੀ ਭਾਰਤ-ਪਾਕਿ ਸੀਮਾ ਨਜ਼ਦੀਕ ਬੀਤੀ ਰਾਤ ਕੁੱਝ ਹਰਕਤ ਹੁੰਦੀ ਵਿਖਾਈ ਦਿੱਤੀ, ਜਿਸ ਤੋਂ ਬਾਅਦ ਬੀ. ਐੱਸ. ਐੱਫ. ਦੀ 71 ਬਟਾਲੀਅਨ ਦੇ ਜਵਾਨਾਂ ਨੇ ਆਸਪਾਸ ਦੇ ਇਲਾਕੇ ਨੂੰ ਅਲਰਟ ਹੁੰਦੇ ਹੋਏ ਸਰਚ ਅਭਿਆਨ ਚਲਾਉਣਾ ਸ਼ੁਰੂ ਕਰ ਦਿੱਤਾ। ਹੋਰ ਪੜ੍ਹੋ: ਇਸ ਦੇਸ਼ ਵਿੱਚ ਖਾਣੇ ਦੀ ਪਲੇਟ ਦਾ ਮੁੱਲ ਸੁਣ ਕੇ ਉੱਡ ਜਾਣਗੇ ਹੋਸ਼ ਜਿਸ ਦੌਰਾਨ ਸੀਮਾ ਨਜ਼ਦੀਕ ਮਹਿੰਦਰਾ ਚੌਕੀ ਵਿਖੇ ਸਥਿਤ ਬੁਰਜੀ ਨੰਬਰ 21/5 ਨਜ਼ਦੀਕ ਕਿਸਾਨ ਅਵਤਾਰ ਸਿੰਘ ਦੀ ਠੇਕੇ ’ਤੇ ਲਈ ਹੋਈ ਖੇਤੀ ਯੋਗ ਜ਼ਮੀਨ ਵਿਖੇ ਇਕ ਪੈਕੇਟ ਹੈਰੋਇਨ ਦਾ ਬਰਾਮਦ ਕੀਤਾ ਗਿਆ, ਜਿਸ ਦਾ ਕੁੱਲ ਵਜ਼ਨ ਇਕ ਕਿਲੋ ਮਾਪਿਆ ਗਿਆ। ਇਸ ਬਰਾਮਦ ਕੀਤੀ ਗਈ ਹੈਰੋਇਨ ਨੂੰ ਬੀ. ਐੱਸ. ਐੱਫ. ਨੇ ਕਬਜ਼ੇ ’ਚ ਲੈਂਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਨ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTC News