Advertisment

ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦ

author-image
Ravinder Singh
Updated On
New Update
ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦ
Advertisment
ਅੰਮ੍ਰਿਤਸਰ :  ਸਰਹੱਦ ਉਤੇ ਬੀਐਸਐਫ ਜਵਾਨਾਂ ਵੱਲੋਂ ਸ਼ੁਰੂ ਕੀਤੀ ਗਈ ਸਰਚ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਸੈਕਟਰ ਵਿੱਚ ਬੀਐਸਐਫ ਜਵਾਨਾਂ ਨੇ 3 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਕੀਮਤ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਵਿੱਚ ਬੀਐਸਐਫ ਨੇ ਹੈਰੋਇਨ ਬਰਾਮਦ ਕੀਤੀ ਹੈ। ਸਰਚ ਆਪ੍ਰੇਸ਼ਨ ਦੌਰਾਨ ਫੈਂਸਿੰਗ ਨੇੜਿਓਂ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੂੰ 3 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀਐਸਐਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਹ ਮੁਹਿੰਮ ਅੱਗੇ ਵੀ ਜਾਰੀ ਰੱਖਣ ਤੇ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਨਹੀਂ ਬਖਸ਼ਣਗੇ। ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦਬੀਤੇ ਕੱਲ੍ਹ ਸਰਹੱਦੀ ਪਿੰਡ ਮੁਹਾਵਾ ਕੋਲ ਡਰੋਨ ਦੇਖੇ ਜਾਣ ਤੋਂ ਬਾਅਦ ਬੀ ਐਸ ਐਫ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸਾਰੰਗੜਾ (ਨਜ਼ਦੀਕ ਪਿੰਡ ਕੱਕੜ) ਦੇ ਖੇਤਾਂ ਵਿਚੋਂ ਡਰੋਨ ਮਿਲਿਆ ਹੈ। ਸੂਚਨਾ ਮਿਲਣ ਉਤੇ ਪਹੁੰਚੀ ਪੁਲਿਸ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਕਣਕ ਦੀ ਵਾਢੀ ਦੌਰਾਨ ਖੇਤਾਂ ਵਿਚੋਂ ਡਰੋਨ ਮਿਲਿਆ ਹੈ।
Advertisment
ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦਕਾਬਿਲਗੌਰ ਹੈ ਕਿ ਲੋਕਾਂ ਵੱਲੋਂ ਸੂਚਨਾ ਮਿਲਣ ਉਤੇ ਮੌਕੇ ਉਤੇ ਪੁਲਿਸ ਨੇ ਪੁੱਜ ਕੇ ਇਸ ਸਬੰਧੀ ਬਾਰੀਕੀ ਨਾਲ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਛੋਟੇ ਸਾਈਜ਼ ਦੇ ਇਸ ਡਰੋਨ ਦੇ 3 ਪਰ ਟੁੱਟੇ ਹੋਏ ਸਨ ਤੇ ਬੈਟਰੀ ਵੀ ਅਲੱਗ ਹੋਈ ਸੀ। ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਸੰਧੂ ਥਾਣਾ ਲੋਪੋਕੇ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਤੋਂ 5 ਕਿਲੋਮੀਟਰ ਦੇ ਏਅਰ ਡਿਸਟੈਂਸ ਦੀ ਦੂਰੀ ਤੋਂ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਨਾਲ ਮਿਲ ਕੇ ਡਰੋਨ ਦੇ ਡਾਟਾ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਬੀਐਸਐਫ ਜਵਾਨਾਂ ਨੇ 3 ਕਿੱਲੋ 900 ਗ੍ਰਾਮ ਹੈਰੋਇਨ ਕੀਤੀ ਬਰਾਮਦਜ਼ਿਕਰਯੋਗ ਹੈ ਕਿ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 58 ਬਟਾਲੀਅਨ ਦੀ ਆਦੀਆਂ ਬੀਓਪੀ ਦੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ ਪਾਕਿਸਤਾਨੀ ਡਰੋਨ ਉਤੇ ਫਾਇਰਿੰਗ ਕੀਤੀ ਗਈ ਸੀ। ਡਿਊਟੀ ਉਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਰਾਤ ਦੇ ਸਮੇਂ ਪਾਕਿਸਤਾਨ ਵਾਲੇ ਪਾਸਿਉਂ ਆਉਂਦੇ ਡਰੋਨ ਦੀ ਆਵਾਜ਼ ਸੁਣੀ, ਜਿਸ ਮਗਰੋਂ ਉਨ੍ਹਾਂ ਵੱਲੋਂ 166 ਫਾਇਰ ਕੀਤੇ ਗਏ। ਦੱਸਿਆ ਗਿਆ ਹੈ ਕਿ ਇਹ ਡਰੋਨ ਕਰੀਬ 11 ਮਿੰਟ ਭਾਰਤੀ ਖੇਤਰ ਵਿੱਚ ਰਿਹਾ। ਚਾਰ ਵਾਰ ਡਰੋਨ ਨੇ ਭਾਰਤੀ ਇਲਾਕੇ ਵਿੱਚ ਅਗਾਂਹ ਵਧਣ ਦੀ ਕੋਸ਼ਿਸ਼ ਕੀਤੀ ਪਰ ਫਾਇਰਿੰਗ ਮਗਰੋਂ ਇਹ ਵਾਪਸ ਪਾਕਿਸਤਾਨੀ ਇਲਾਕੇ ਵੱਲ ਪਰਤ ਗਿਆ। ਇਸ ਤੋਂ ਬਾਅਦ ਸਰਹੱਦੀ ਇਲਾਕੇ ਉਤੇ ਬੀਐਸਐਫ ਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਰਾਹੀਂ ਸਰਚ ਮੁਹਿੰਮ ਆਰੰਭ ਕਰ ਦਿੱਤੀ ਸੀ। publive-image ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸਾਰੰਗੜਾ ਦੇ ਖੇਤਾਂ 'ਚੋਂ ਮਿਲਿਆ ਡਰੋਨ-
punjabinews latestnews crimenews bsf herion-capture india-pak-border search-campign
Advertisment

Stay updated with the latest news headlines.

Follow us:
Advertisment