Fri, Dec 13, 2024
Whatsapp

ਸਰਹੱਦ ਨੇੜੇ ਦਰੱਖ਼ਤ ਨਾਲ ਬੰਨ੍ਹੀ 5 ਕਰੋੜ ਦੀ ਹੈਰੋਇਨ BSF ਵੱਲੋਂ ਬਰਾਮਦ

Reported by:  PTC News Desk  Edited by:  Riya Bawa -- April 11th 2022 10:54 AM
ਸਰਹੱਦ ਨੇੜੇ ਦਰੱਖ਼ਤ ਨਾਲ ਬੰਨ੍ਹੀ 5 ਕਰੋੜ ਦੀ ਹੈਰੋਇਨ BSF ਵੱਲੋਂ ਬਰਾਮਦ

ਸਰਹੱਦ ਨੇੜੇ ਦਰੱਖ਼ਤ ਨਾਲ ਬੰਨ੍ਹੀ 5 ਕਰੋੜ ਦੀ ਹੈਰੋਇਨ BSF ਵੱਲੋਂ ਬਰਾਮਦ

ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ 'ਚ ਬੈਠੇ ਤਸਕਰ ਲਗਾਤਾਰ ਪੰਜਾਬ 'ਚ ਨਸ਼ਾ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੇ ਹਨ। ਇਸ ਵਿਚਾਲੇ ਅੱਜ ਵੀ ਅਜਿਹਾ ਹੀ ਮਾਮਲਾ ਵੇਖਣ ਨੂੰ ਮਿਲਿਆ ਹੈ ਬੀਐਸਐਫ ਨੇ ਐਤਵਾਰ ਸ਼ਾਮ ਨੂੰ ਇੱਕ ਦਰੱਖਤ ਨਾਲ ਬੰਨ੍ਹੀ 5 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ। ਬੀਐਸਐਫ ਨੂੰ ਫ਼ਿਰੋਜ਼ਪੁਰ 'ਚ ਸਰਚ ਆਪਰੇਸ਼ਨ 'ਚ ਮਿਲੀ ਸਫਲਤਾ ਇਸ ਦੇ ਨਾਲ ਹੀ ਤਿੰਨ ਭਾਰਤੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਦੁਪਹਿਰ ਬਾਅਦ ਜਵਾਨਾਂ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਹੋਣ ਦੀ ਸੂਚਨਾ ਮਿਲੀ। ਵਿਉਂਤਬੰਦੀ ਨਾਲ ਫਿਰੋਜ਼ਪੁਰ ਸੈਕਟਰ ਵਿੱਚ ਜਾਂਚ ਸ਼ੁਰੂ ਕੀਤੀ ਗਈ। ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਫ਼ਿਰੋਜ਼ਪੁਰ 'ਚ ਸਰਚ ਆਪਰੇਸ਼ਨ 'ਚ ਮਿਲੀ ਸਫਲਤਾ ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਕੌਮਾਂਤਰੀ ਸਰਹੱਦ ਦੇ ਕੰਢੇ ਇੱਕ ਨੀਲਗੀਰੀ ਦੇ ਦਰੱਖਤ ਨਾਲ ਬੰਨ੍ਹੇ 4 ਛੋਟੇ ਪੈਕਟ ਮਿਲੇ ਹਨ। ਚਾਰੇ ਪੈਕਟ ਜ਼ਬਤ ਕਰਨ ਤੋਂ ਬਾਅਦ ਜਵਾਨਾਂ ਨੇ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਗਈ ਹੈ ਜਿਸ ਸਮੇਂ ਬੀਐਸਐਫ ਨੇ ਹੈਰੋਇਨ ਜ਼ਬਤ ਕੀਤੀ, ਉਸ ਸਮੇਂ 3 ਕਿਸਾਨ ਸਰਹੱਦ ਦੇ ਨੇੜੇ ਲਗਾਈ ਕੰਡਿਆਲੀ ਤਾਰ ਦੇ ਪਾਰ ਕੰਮ ਕਰ ਰਹੇ ਸਨ। ਬੀਐਸਐਫ ਦੇ ਜਵਾਨਾਂ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਹੁਣ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਐਸਐਫ ਨੂੰ ਫ਼ਿਰੋਜ਼ਪੁਰ 'ਚ ਸਰਚ ਆਪਰੇਸ਼ਨ 'ਚ ਮਿਲੀ ਸਫਲਤਾ ਇਹ ਵੀ ਪੜ੍ਹੋ: Petrol Prices: ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਕੀ ਕਿੰਨਾ ਮਹਿੰਗਾ ਹੋਇਆ ਪੈਟਰੋਲ -PTC News


Top News view more...

Latest News view more...

PTC NETWORK