ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖਿਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ

By Shanker Badra - July 09, 2021 3:07 pm

ਅਨੰਦਪੁਰ ਸਾਹਿਬ : ਬਹੁਜਨ ਸਮਾਜ ਪਾਰਟੀ (BSP) ਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ ਰਵਨੀਤ ਸਿੰਘ ਬਿੱਟੂ ਅਤੇ ਹਰਦੀਪ ਸਿੰਘ ਪੁਰੀ ਦੇ ਖਿਲਾਫ਼ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ ਹੈ। ਜਿਸ ਵਿੱਚ ਇਲਾਕੇ ਦੀ ਬਸਪਾ ਤੇ ਅਕਾਲੀ ਦਲ ਦੀ ਲੀਡਰਸ਼ਿਪ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈ ਹੈ।

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖਿਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ

ਪੜ੍ਹੋ ਹੋਰ ਖ਼ਬਰਾਂ : ਫਾਈਜ਼ਰ- ਬਾਇਓਨਟੈਕ ਦੀ ਵੈਕਸੀਨ 'ਚ ਪਵੇਗੀ ਤੀਜੀ ਡੋਜ਼ ਦੀ ਜ਼ਰੂਰਤ , ਕੰਪਨੀ ਨੇ ਮੰਗੀ ਮਨਜ਼ੂਰੀ

ਇਹ ਮੋਟਰਸਾਈਕਲ ਰੈਲੀ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਖੁਰਾਲਗੜ੍ਹ ਤੋਂ ਸ਼ੁਰੂ ਕੀਤੀ ਗਈ ਸੀ, ਜੋ ਵੱਖ -ਵੱਖ ਪੜਾਵਾਂ ਤੋਂ ਹੁੰਦੇ ਹੋਏ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ। ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਕਲਮਾਂ ਮੌੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਸ ਰੈਲੀ ਦਾ ਭਰਵਾਂ ਸੁਆਗਤ ਕੀਤਾ ਗਿਆ ਹੈ।

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖਿਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ

ਇਸ ਮੌਕੇ ਬੋਲਦਿਆਂ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਬਿੱਟੂ ਅਤੇ ਹਰਦੀਪ ਸਿੰਘ ਪੁਰੀ ਵੱਲੋਂ ਦਲਿਤਾਂ ਦੇ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਉਨ੍ਹਾਂ ਦੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖਿਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ

ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਤੇ ਸਰਕਾਰ ਇਨ੍ਹਾਂ ਦੇ ਖਿਲਾਫ਼ ਕਾਰਵਾਈ ਨਹੀਂ ਕਰਦਾ ,ਉਦੋਂ ਤੱਕ ਬਸਪਾ ਦਾ ਇਹ ਰੋਹ ਇਸੇ ਤਰੀਕੇ ਬਰਕਰਾਰ ਰਹੇਗਾ ਅਤੇ ਇਸ ਤਰ੍ਹਾਂ ਦੀਆਂ ਰੈਲੀਆਂ ਪੰਜਾਬ ਦੇ ਵਿੱਚ ਵੱਖ -ਵੱਖ ਸਥਾਨਾਂ 'ਤੇ ਕੀਤੀਆਂ ਜਾਣਗੀਆਂ।

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਖਿਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਲਈ ਖੁਸ਼ਖਬਰੀ, ਇੱਕ ਲੱਖ ਕਰੋੜ ਰੁਪਏ ਮੰਡੀਆਂ ਦੇ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਬਸਪਾ (BSP) ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸੈਕੜੇ ਗੱਡੀਆਂ ਮੋਟਰ -ਸਾਇਕਲਾਂ ਦੇ ਕਾਫਲੇ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇ ਸਨ, ਜਿੱਥੇ ਪ੍ਰਬੰਧਕ ਕਮੇਟੀ ਨੇ ਸਿਰਪਾਓ ਦੀ ਬਖਸ਼ਿਸ਼ ਕੀਤੀ ਸੀ। ਇਸ ਦੌਰਾਨ ਬਸਪਾ (BSP) ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਸੀ ਕਿ ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ। ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ।

-PTCNews

adv-img
adv-img