ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ
ਚੰਡੀਗੜ੍ਹ : ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਤਿਆਰ ਕੀਤੇ ਦੇਸ਼ ਦੇ ਸੰਵਿਧਾਨ ਵਿਰੁੱਧ ਆਮ ਆਦਮੀ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਵੱਲੋਂ ਕਥਿਤ ਤੌਰ 'ਤੇ ਗਲਤ ਸ਼ਬਦਾਵਲੀ ਕਰਨ ਦੇ ਵਿਰੋਧ 'ਚ ਅੱਜ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੂਰੇ ਪੰਜਾਬ ਵਿੱਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਉਪਰੰਤ ਆਮ ਆਦਮੀ ਪਾਰਟੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।
[caption id="attachment_515161" align="aligncenter" width="300"] ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਦਰਅਸਲ 'ਚ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਵੱਲੋਂ ਭਾਰਤੀ ਸੰਵਿਧਾਨ ਬਾਰੇ ਕੀਤੀ ਵਿਵਾਦਿਤ ਬਿਆਨਬਾਜ਼ੀ ਖਿਲਾਫ਼ ਰੋਹ ਭਖਿਆ ਹੈ। ਅੰਮ੍ਰਿਤਸਰ ਵਿਖੇ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਆਪ ਖਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੋਲਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਕਾਲੀ -ਬਸਪਾ ਵਰਕਰ ਇਕੱਠੇ ਹੋਏ ਹਨ।
[caption id="attachment_515159" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਕਰਨ ਦੇ ਵਿਰੋਧ 'ਚ ਤਪਾ ਦੇ ਵਾਲਮੀਕੀ ਚੌਕ 'ਚ ਪੁਤਲਾ ਫੂਕਣ ਉਪਰੰਤ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਨਮੋਲ ਗਗਨ ਮਾਨ ਵੱਲੋਂ ਕੁਝ ਦਿਨ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਦੇ ਲਿਖੇ ਸੰਵਿਧਾਨ ਪ੍ਰਤੀ ਗਲਤ ਟਿੱਪਣੀ ਕੀਤੀ ਗਈ ਸੀ ,ਜਿਸ ਦੇ ਰੋਸ ਵਜੋਂ ਪੁਤਲੇ ਫੂਕੇ ਗਏ ਹਨ।
[caption id="attachment_515158" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਆਪ ਆਗੂਆਂ ਖ਼ਿਲਾਫ਼ ਸੁਲਤਾਨਵਿੰਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਆਗੂ ਅਨਮੋਲ ਗਗਨ ਮਾਨ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਅਨਮੋਲ ਗਗਨ ਖਿਲਾਫ ਕੀਤੀ ਨਾਅਰੇਬਾਜ਼ੀ ਕੀਤੀ ਗਈ ਹੈ।
[caption id="attachment_515156" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਆਮ ਆਦਮੀ ਪਾਰਟੀ ਵੱਲੋਂ ਸੰਵਿਧਾਨ ਬਾਰੇ ਗਲਤ ਟਿੱਪਣੀਆਂ ਕਰਕੇ ਬਾਵਾ ਸਾਹਿਬ ਡਾ. ਭੀਮ ਰਾਉ ਅੰਬੇਦਕਾਰ ਜੀ ਦਾ ਅਪਮਾਨ ਕੀਤਾ ਹੈ ,ਜਿਸ ਕਰਕੇ ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪੁਰਾ ਆਈਟੀਆਈ ਚੌਕ ਪੁਤਲਾ ਸਾੜਿਆ ਗਿਆ ਤੇ ਮੰਗ ਕੀਤੀ ਗਈ ਕੇ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਨੇ ਕੇਜਰੀਵਾਲ ਨੂੰ ਮੁਆਫੀ ਮੰਗਣ ਅਤੇ ਅਨਮੋਲ ਗਗਨ ਨੂੰ ਤੁਰੰਤ ਪਾਰਟੀ 'ਚੋਂ ਕੱਢਣ ਦੀ ਮੰਗ ਕੀਤੀ ਗਈ ਹੈ।
[caption id="attachment_515163" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਇਸ ਦੇ ਨਾਲ ਹੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਪਿੰਡ ਗੜ੍ਹਾਂ ਤੋਂ ਫਿਲੌਰ ਤੱਕ ਰੋਸ ਮਾਰਚ ਕੱਢ ਕੇ ਕੇਜਰੀਵਾਲ ਅਤੇ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਗਿਆ ਹੈ। ਭਿੱਖੀਵਿੰਡ ਵਿਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਸਮੂਹ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਤੇ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਹੈ। ਮੋਗਾ ਵਿੱਚ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਗਿਆ ਹੈ।
[caption id="attachment_515164" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦੇ ਪੈਰੋਕਾਰ ਜੋ ਕਿ ਦਲਿਤ ਪੱਛੜੇ ਵਰਗਾਂ ਨਾਲ ਸੰਬੰਧਿਤ ਹਨ। ਆਮ ਆਦਮੀ ਪਾਰਟੀ ਜੋ ਕਿ ਹਮੇਸ਼ਾ ਦਲਿਤ ਪੱਛੜੇ ਵਰਗਾਂ ਅਤੇ ਸੰਵਿਧਾਨ ਵਿਰੋਧੀ ਮਾਨਸਿਕਤਾ ਰੱਖਦੀ ਹੈ ,ਉਸ ਦੀ ਪਾਰਟੀ ਦੇ ਮੁੱਖ ਬੁਲਾਰਨ ਅਨਮੋਲ ਗਗਨ ਮਾਨ ਵੱਲੋਂ ਵਰਤੀ ਸ਼ਬਦਾਵਲੀ ਦਲਿਤ ਪੱਛੜੇ ਵਰਗਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ ਜੋ ਕਿ ਬਹੁਜਨ ਸਮਾਜ ਵੱਲੋਂ ਬਰਦਾਸ਼ਤ ਤੋਂ ਬਾਹਰ ਹੈ।
[caption id="attachment_515157" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਜਸਵੀਰ ਸਿੰਘ ਗੜ੍ਹੀਨੇ ਕਿਹਾ ਕਿ ਕਾਂਗਰਸ , ਭਾਜਪਾ ਵੱਲੋਂ ਪਹਿਲਾਂ ਹੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਲੈ ਕੇ ਬਹੁਜਨ , ਦਲਿਤ , ਪੱਛੜੇ ਸਮਾਜ ਨੂੰ ਗੈਰ ਪੰਥਕ ਤੇ ਅਪਵਿੱਤਰ ਦਾ ਦਰਜਾ ਦਿੱਤਾ ਹੈ, ਹੁਣ ਇਸੀ ਹਮਾਮ ਵਿਚ ਆਮ ਆਦਮੀ ਪਾਰਟੀ ਵੀ ਬੇਨਕਾਬ ਹੋ ਚੁਕੀ ਹੈ। ਗੜ੍ਹੀ ਨੇ ਰੋਹ ਭਰੇ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਆਪ ਆਗੂ ਉਪਰ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ ਅਤੇ ਆਪ ਪਾਰਟੀ ਨੂੰ ਆਪਣੀ ਬੜਬੋਲੀ ਨੇਤਾ ਅਨਮੋਲ ਗਗਨ ਮਾਨ ਨੂੰ ਪਾਰਟੀ ਵਿੱਚੋ ਬਰਖਾਸਤ ਕਰਨਾ ਚਾਹੀਦਾ ਹੈ।
[caption id="attachment_515165" align="aligncenter" width="300"]
ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੂਰੇ ਪੰਜਾਬ 'ਚ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਫੂਕੇ ਪੁਤਲੇ[/caption]
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਿੱਥੇ ਦਲਿਤ ਵਿਰੋਧੀ ਹੈ ,ਉਥੇ ਹੀ ਪੰਜਾਬ ਵਿਰੋਧੀ ਹੈ ,ਜਿਸਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਚਾਰ ਥਰਮਲ ਪਲਾਂਟਾਂ ਨੂੰ ਬੰਦ ਕਰਨ ਲਈ ਪਟੀਸ਼ਨ ਪਾਈ ਸੀ। ਸਰਦਾਰ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪ ਪਾਰਟੀ ਨੂੰ ਚੇਤਾਵਨੀ ਦਿੰਦੀ ਹੈ ਕਿ ਜੇਕਰ ਇਸ ਬੜਬੋਲੀ ਨੇਤਾ ਅਨਮੋਲ ਗਗਨ ਮਾਨ ਨੂੰ ਬਰਖ਼ਾਸਤ ਨਾ ਕੀਤਾ ਤਾਂ ਬਸਪਾ 20 ਜੁਲਾਈ ਨੂੰ ਸੰਗਰੂਰ ਵਿਚ ਰੋਸ ਮਾਰਚ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਘਰ ਨੂੰ ਘੇਰੇਗੀ।
-PTCNews