ਬਸਪਾ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਐਲਾਨਿਆ ਵਿਧਾਨ ਸਭਾ ਹਲਕਾ ਫਗਵਾੜਾ ਦਾ ਇੰਚਾਰਜ
ਫਗਵਾੜਾ: ਅੱਜ ਫਗਵਾੜਾ 'ਚ ਅਲਖ ਜਗਾਓ ਰੈਲੀ ਦੌਰਾਨ ਐਲਾਨ ਕੀਤਾ ਗਿਆ ਕਿ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ। ਇਸ ਸਬੰਧੀ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵਲੋਂ ਐਲਾਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਗਵਾੜਾ ਦਾਣਾ ਮੰਡੀ ਵਿਖੇ 'ਅਲਖ਼ ਜਗਾਓ' ਰੈਲੀ ਕਰਨ ਪੁੱਜੇ ਹਨ। ਇਸ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਸ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ Shiromani Akali Dal ਦੇ ਪ੍ਰਧਾਨ Sukhbir Singh Badal ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ, ਭੂਚੋ ਮੰਡੀ ਤੋਂ ਦਰਸ਼ਨ ਸਿੰਘ ਕੋਟਫੱਤਾ , ਬਠਿੰਡਾ ਰੂਰਲ ਤੋਂ ਪ੍ਰਕਾਸ਼ ਸਿੰਘ ਭੱਟੀ ਪਾਰਟੀ ਦੇ ਉਮੀਦਵਾਰ ਹੋਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ Shiromani Akali Dal ਦੇ ਪ੍ਰਧਾਨ Sukhbir Singh Badal ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ, ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ, ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
-PTC News