ਜ਼ਿਮਨੀ ਚੋਣਾਂ : BSP ਨੇ ਫਗਵਾੜਾ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ਨੂੰ ਐਲਾਨਿਆ ਆਪਣਾ ਉਮੀਦਵਾਰ

By Shanker Badra - September 28, 2019 7:09 pm

ਜ਼ਿਮਨੀ ਚੋਣਾਂ : BSP ਨੇ ਫਗਵਾੜਾ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ਨੂੰ ਐਲਾਨਿਆ ਆਪਣਾ ਉਮੀਦਵਾਰ:ਫਗਵਾੜਾ : ਪੰਜਾਬ ਦੇ 4 ਹਲਕਿਆਂ ‘ਚ21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਚੱਲ ਰਿਹਾ ਹੈ। ਇਸ ਦੌਰਾਨ ਫਗਵਾੜਾ ਜ਼ਿਮਨੀ ਚੋਣ ਲਈ ਬਸਪਾ ਨੇ ਠੇਕੇਦਾਰ ਭਗਵਾਨ ਦਾਸ ਸਿੱਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਫਗਵਾੜਾ ਦੇ ਪਿੰਡ ਰਾਮਪੁਰ ਸੁੰਨੜਾ ਦੇ ਜੰਮਪਲ ਹਨ।

BSP Bhagwan Das Sidhu Announced candidate from Phagwara ਜ਼ਿਮਨੀ ਚੋਣਾਂ : BSP ਨੇ ਫਗਵਾੜਾ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ਨੂੰ ਐਲਾਨਿਆ ਆਪਣਾ ਉਮੀਦਵਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਫਗਵਾੜਾ ਤੋਂਜ਼ਿਮਨੀ ਚੋਣਾਂ ਲਈ ਬਲਵਿੰਦਰ ਸਿੰਘ ਧਾਲੀਵਾਲ ,  ਆਮ ਆਦਮੀ ਪਾਰਟੀ ਵੱਲੋਂ ਫਗਵਾੜਾ ਤੋਂ ਸੰਤੋਸ਼ ਕੁਮਾਰ ਗੱਗੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ਪਰ ਅਕਾਲੀ -ਭਾਜਪਾ ਨੇ ਅਜੇ ਆਪਣਾ ਉਮੀਦਵਾਰ ਨਹੀਂ ਐਲਾਨਿਆ।

BSP Bhagwan Das Sidhu Announced candidate from Phagwara ਜ਼ਿਮਨੀ ਚੋਣਾਂ : BSP ਨੇ ਫਗਵਾੜਾ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ਨੂੰ ਐਲਾਨਿਆ ਆਪਣਾ ਉਮੀਦਵਾਰ

ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈਣੀਆਂ ਹਨ।
-PTCNews

adv-img
adv-img