ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ (ਤਸਵੀਰਾਂ)

Farmer Protest

ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ (ਤਸਵੀਰਾਂ),ਬਠਿੰਡਾ: ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਉਪਰੰਤ ਕਸ਼ਮੀਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਦੀਆਂ 11 ਕਿਸਾਨ ਅਤੇ ਹੋਰ ਜਥੇਬੰਦੀਆਂ ਵੱਲੋਂ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾਣਾ ਸੀ।

Farmer Protest ਪਰ ਪੰਜਾਬ ਸਰਕਾਰ ਵੱਲੋਂ ਰੈਲੀ ਕੱਢਣ ਲਈ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਤਹਿਤ ਚੰਡੀਗੜ੍ਹ ਵੱਲ ਜਾ ਰਹੇ ਕਾਫਲਿਆਂ ਨੂੰ ਰਸਤਿਆਂ ਵਿਚ ਹੀ ਰੋਕ ਲਿਆ ਗਿਆ।

ਹੋਰ ਪੜ੍ਹੋ: ਵਿਦਿਆਰਥੀਆਂ ਦੇ ਭਵਿੱਖ ਦੀ ਫ਼ਿਕਰਮੰਦ ਅਧਿਆਪਕਾ ਨੇ ਸਿੱਖਿਆ ਵਿਭਾਗ ਦੇ ਸਨਮਾਨ ਨੂੰ ਨਕਾਰਿਆ

ਇਸ ਦੌਰਾਨ ਬਠਿੰਡਾ ਤੋਂ ਵੀ ਕੁੱਝ ਕਿਸਾਨ ਜਥੇਬੰਦੀਆਂ ਮੋਹਾਲੀ ਜਾ ਰਹੀਆਂ ਸਨ, ਪਰ ਪੁਲਿਸ ਨੇ ਸਰਕਾਰ ਦੀਆਂ ਹਿਦਾਇਤਾਂ ‘ਤੇ ਉਨ੍ਹਾਂ ਨੂੰ ਅੱਗੇ ਵਧਣ ਨਹੀਂ ਦਿੱਤਾ, ਜਿਸ ਨਾਲ ਗੁੱਸਾਏ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

Farmer Protest ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੋਖਲਾ ਗਈ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਨੂੰ ਚੰਡੀਗੜ੍ਹ ਵਿਚ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

-PTC News