ਸਾਰੀਆਂ ਫਸਲਾਂ ਨੂੰ ਐਮ.ਐਸ.ਪੀ ਤਹਿਤ ਲਿਆਂਦਾ ਜਾਵੇਗਾ - ਬਜਟ 2018

By Joshi - February 01, 2018 12:02 pm

Budget 2018 - Harsimrat Kaur Badal - ਸਾਰੀਆਂ ਫਸਲਾਂ ਨੂੰ ਐਮ.ਐਸ.ਪੀ ਤਹਿਤ ਲਿਆਂਦਾ ਜਾਵੇਗਾ: ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਮਿਰਤ ਕੌਰ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਲਈ ਇਤਿਹਾਸਕ ਫੈਸਲਾ ਲਿਆ ਗਿਆ ਹੈ।


ਇਸ ਤਰ੍ਹਾਂ ਕਿਸਾਨਾਂ ਦੀ ਆਮਦਨ 'ਚ 1.5 ਗੁਣਾ ਵਾਧਾ ਹੋਵੇਗਾ ਕਿਉਂਕਿ ਸਰਕਾਰ ਵੱਲੋਂ ਸਾਰੀਆਂ ਫਸਲਾਂ ਐਮ.ਐਸ.ਪੀ ਤਹਿਤ ਲਿਆਂਦੇ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਹੁਣ ਕਿਸਾਨਾਂ ਨੂੰ ਘਾਟੇ ਦੇ ਚੱਲਦਿਆਂ ਸੜਕਾਂ 'ਤੇ ਆਲੂ ਸੁੱਟ ਕੇ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

—PTC News

adv-img
adv-img