Thu, May 2, 2024
Whatsapp

ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਹੰਗਾਮਾ ਹੋਣ ਦੀ ਸੰਭਾਵਨਾ

Written by  Shanker Badra -- January 29th 2021 11:51 AM
ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਹੰਗਾਮਾ ਹੋਣ ਦੀ ਸੰਭਾਵਨਾ

ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਹੰਗਾਮਾ ਹੋਣ ਦੀ ਸੰਭਾਵਨਾ

ਨਵੀਂ ਦਿੱਲੀ : ਸੰਸਦ 'ਚ ਬਜਟ ਸੈਸ਼ਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। ਕੇਂਦਰੀ ਬਜਟ ਇੱਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉੱਥੇ ਹੀ ਵਿਰੋਧੀ ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਗਿਆ ਹੈ। ਇਸ ਵਾਰ ਬਜਟ ਸੈਸ਼ਨ ਦੌਰਾਨ ਇੱਕ ਹੰਗਾਮਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਪਾਰਟੀਆਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ। ਪੜ੍ਹੋ ਹੋਰ ਖ਼ਬਰਾਂ : ਰਾਕੇਸ਼ ਟਿਕੈਤ ਦੇ ਹੰਝੂਆਂ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ [caption id="attachment_470294" align="aligncenter" width="300"]Budget Session : Budget session begins with President's President Ram Nath Kovind address ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇਹੰਗਾਮਾ ਹੋਣ ਦੀ ਸੰਭਾਵਨਾ[/caption] ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ 'ਚ ਭਾਸ਼ਣ ਕੀਤਾ ਹੈ। ਇਹ ਸੈਸ਼ਨ ਸੰਸਦ ਵਿੱਚ 1 ਫਰਵਰੀ ਨੂੰ ਵਿੱਤੀ ਸਾਲ 2021-22 ਦਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਦੋ ਹਿੱਸਿਆਂ ਵਿੱਚ ਚੱਲ ਰਹੇ ਬਜਟ ਸੈਸ਼ਨ ਦਾ ਪਹਿਲਾ ਪੜਾਅ ਅੱਜ ਤੋਂ 15 ਫਰਵਰੀ ਤੱਕ ਚੱਲੇਗਾ, ਜਦੋਂਕਿ ਦੂਜਾ ਹਿੱਸਾ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ। [caption id="attachment_470292" align="aligncenter" width="300"]Budget Session : Budget session begins with President's President Ram Nath Kovind address ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇਹੰਗਾਮਾ ਹੋਣ ਦੀ ਸੰਭਾਵਨਾ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਤਮਾਮ ਸਿਆਸੀ ਆਗੂ ਸੰਸਦ ਵਿੱਚ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ 'ਆਗਾਮੀ ਦਹਾਕੇ ਭਾਰਤ ਦੇ ਵਿਕਾਸ ਲਈ ਅਹਿਮ ਹੈ। ਸਾਨੂੰ ਆਪਣੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸਬਕ ਨੂੰ ਯਾਦ ਰੱਖਣਾ ਪਵੇਗਾ। ਸੰਸਦ ਦੇ ਇਸ ਸੈਸ਼ਨ 'ਚ ਵੱਡੇ ਪੱਧਰ 'ਤੇ ਚਰਚਾ ਹੋਵੇਗੀ। [caption id="attachment_470295" align="aligncenter" width="300"]Budget Session : Budget session begins with President's President Ram Nath Kovind address ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇਹੰਗਾਮਾ ਹੋਣ ਦੀ ਸੰਭਾਵਨਾ[/caption] ਅੱਜ ਤੋਂ ਸ਼ੁਰੂ ਹੋ ਰਹੇ ਸੈਸ਼ਨ ਦੇ ਮੱਦੇਨਜ਼ਰ ਸੰਸਦ ਕੰਪਲੈਕਸ 'ਚ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਜਟ ਸੈਸ਼ਨ ਹੰਗਾਮੇਦਾਰ ਹੋਣ ਦੀ ਪੂਰੀ ਸੰਭਾਵਨਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰਾਂ 'ਚ ਤਕਰਾਰ ਦੇ ਆਸਾਰ ਹਨ। ਹਾਲਾਂਕਿ ਵੀਰਵਾਰ ਨੂੰ ਕਾਂਗਰਸ ਸਮੇਤ 16 ਵਿਰੋਧੀ ਪਾਰਟੀਆਂ ਵੱਲੋਂ ਕਿਹਾ ਗਿਆ ਕਿ ਉਹ ਅੱਜ ਹੋਣ ਵਾਲੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਨਗੇ। [caption id="attachment_470291" align="aligncenter" width="300"]Budget Session : Budget session begins with President's President Ram Nath Kovind address ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਬਜਟ ਸੈਸ਼ਨ, ਖੇਤੀ ਕਾਨੂੰਨਾਂ ਦੇ ਮੁੱਦੇ 'ਤੇਹੰਗਾਮਾ ਹੋਣ ਦੀ ਸੰਭਾਵਨਾ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਮਾਮਲੇ ‘ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਹੁਕਮ ਦੱਸ ਦਈਏ ਕਿ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਸਾਰੇ ਸੰਸਦ ਮੈਂਬਰਾਂ ਅਤੇ ਸਟਾਫ ਦੀ ਕੋਰੋਨਾ ਟੈਸਟ ਕਰਵਾਏ ਗਏ ਸਨ। ਸਾਰੇ 1200 ਲੋਕਾਂ ਦਾ ਟੈਸਟ ਨਕਾਰਾਤਮਕ ਆਇਆ ਹੈ। ਹਾਲਾਂਕਿ ਜਦੋਂ ਮੌਨਸੂਨ ਸੈਸ਼ਨ ਹੋਇਆ, ਵੱਡੀ ਗਿਣਤੀ ਵਿਚ ਲੋਕ ਕੋਰੋਨਾ ਸਕਾਰਾਤਮਕ ਪਾਏ ਗਏ ਸੀ। ਇਸ ਤੋਂ ਪਹਿਲਾਂ ਕੋਵਿਡ -19 ਮਹਾਂਮਾਰੀ ਦੇ ਕਾਰਨ ਸੰਸਦ ਦਾ ਸਰਦ ਰੁੱਤ ਸੈਸ਼ਨ ਬੁਲਾਇਆ ਨਹੀਂ ਜਾ ਸਕਿਆ ਸੀ। -PTCNews


  • Tags

Top News view more...

Latest News view more...