ਮਹਾਰਾਸ਼ਟਰ ‘ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ

Maharashtra: 20 killed after multi-storey building collapses in Bhiwandi
ਮਹਾਰਾਸ਼ਟਰ 'ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ

ਮਹਾਰਾਸ਼ਟਰ ‘ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ:ਮੁੰਬਈ : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਵੱਡਾ ਹਾਦਸਾ ਵਾਪਰਿਆ ਹੈ। ਓਥੇ ਮੁੰਬਈ ਨਾਲ ਲੱਗਦੇ ਭਿਵੰਡੀ ਵਿਚ ਤਿੰਨ ਮੰਜਿਲਾਂ ਬਿਲਡਿੰਗ ਢਹਿ ਗਈ ਹੈ। ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ ਹੈ।  ਇਮਾਰਤ ਵਿਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਦੇ ਮਲਬੇ ਵਿਚ ਫਸੇ ਹੋਣ ਦਾ ਖ਼ਦਸ਼ਾ ਹੈ।

ਮਹਾਰਾਸ਼ਟਰ ‘ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ

ਜਾਣਕਾਰੀ ਅਨੁਸਾਰ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠਾਂ ਆਉਣ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਘੱਟੋ ਘੱਟ 20 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਐਨ.ਡੀ.ਆਰ.ਐਫ ਦੀ ਟੀਮ ਨੇ 5 ਜਣਿਆਂ ਨੂੰ ਕੱਢਿਆ ਜਿਹਨਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ ਹੈ। ਇਸ ਵੇਲੇ ਬਚਾਅ ਕਾਰਜ ਜਾਰੀ ਹਨ।

ਮਹਾਰਾਸ਼ਟਰ ‘ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ

ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਅਤੇ ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਮਲਬੇ ਹੇਠਾਂ ਦੱਬੇ ਬਾਕੀ 25 ਲੋਕਾਂ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਥਾਣੇ ਮਿਉਂਸਪਲ ਕਾਰਪੋਰੇਸ਼ਨ ਦੇ ਪੀਆਰਓ ਨੇ ਦੱਸਿਆ ਕਿ ਇਹ ਹਾਦਸਾ ਭਿਵੰਡੀ ਦੇ ਪਟੇਲ ਕੰਪਾਉਂਡ ਵਿਖੇ ਤੜਕੇ 3.20 ਵਜੇ ਵਾਪਰਿਆ। ਉਸ ਸਮੇਂ ਦੌਰਾਨ ਇਮਾਰਤ ਦੇ ਲੋਕ ਤੇਜ਼ ਸੁੱਤੇ ਹੋਏ ਸਨ।

ਮਹਾਰਾਸ਼ਟਰ ‘ਚ ਵਾਪਰਿਆ ਵੱਡਾ ਹਾਦਸਾ, ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 10 ਮੌਤਾਂ

ਮੁੰਬਈ ਦੇ ਨੇੜਲੇ ਥਾਣੇ ਦੇ ਭਿਵੰਡੀ ‘ਚ ਸਥਿਤ ਇਸ ਇਮਾਰਤ ਨੂੰ ਮਿਊਂਸੀਪਲ ਕਾਰਪੋਰੇਸ਼ਨ ਨੇ ਨੋਟਿਸ ਵੀ ਦਿੱਤਾ ਹੋਇਆ ਸੀ ਅਤੇ ਇਸ ਇਮਾਰਤ ‘ਚ ਸਮਰੱਥਾ ਤੋਂ ਜ਼ਿਆਦਾ ਲੋਕ ਰਹਿੰਦੇ ਸਨ। ਜਾਣਕਾਰੀ ਮੁਤਾਬਕ ਤਿੰਨ ਮੰਜ਼ਿਲਾਂ ਇਸ ਇਮਾਰਤ ‘ਚ 21 ਪਰਿਵਾਰ ਰਹਿੰਦੇ ਸਨ।
-PTCNews
educare