ਬੁਲੇਟ ਮੋਟਰਸਾਈਕਲ ਹੋਇਆ ਚੋਰੀ, ਚੋਰ ਸੀਸੀਟੀਵੀ 'ਚ ਕੈਦ
ਮਿਲੀ ਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਵੀਡੀਓ ਨੂੰ ਚੈੱਕ ਕੀਤਾ ਜਾ ਰਿਹਾ ਹੈ ਅਤੇ ਜਾਂਚ ਹੋਣ ਤੋਂ ਬਾਅਦ ਹੀ ਘਟਨਾ ਸਾਹਮਣੇ ਆਵੇਗੀ।
ਪੀੜਤ ਵਿਅਕਤੀ ਦਾ ਕਹਿਣਾ ਹੈ ਕਿ ਮੇਰੇ ਘਰ ਤੋਂ ਮੋਟਰਸਾਈਕਲ ਚੋਰੀ ਹੋਇਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੋਟਰਸਾਈਕਲ ਦਾ ਨੰਬਰ ਪੀ.ਬੀ 71ਏ ਹੈ ਅਤੇ ਇਸ ਦਾ ਰੰਗ ਕਾਲਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਚੋਰ ਸੀਸੀਟੀਵੀ ਵਿੱਚ ਕੈਦ ਹੋ ਗਏ। ਉਨ੍ਹਾਂ ਨੇ ਦੱਸਿਆ ਹੈ ਕਿ ਬਲੋਗੀਂ ਥਾਣੇ ਵਿੱਚ ਇਸ ਬਾਰੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਏਐਸਆਈ ਤੋਂ ਦੁਖੀ ਹੋ ਕੇ ਨੌਜਵਾਨ ਖ਼ੁਦ ਨੂੰ ਮਾਰੀ ਗੋਲ਼ੀ, ਹਾਲਤ ਨਾਜ਼ੁਕ ਬਣੀ
-PTC News